6ਇੱਕ ਦਿਨ ਪਰਮੇਸ਼ਵਰ ਦੇ ਪੁੱਤਰ ਆਪਣੇ ਆਪ ਨੂੰ ਯਾਹਵੇਹ ਦੇ ਅੱਗੇ ਪੇਸ਼ ਕਰਨ ਲਈ ਆਏ, ਅਤੇ ਸ਼ੈਤਾਨ ਵੀ ਉਹਨਾਂ ਦੇ ਨਾਲ ਆਇਆ।
7ਯਾਹਵੇਹ ਨੇ ਸ਼ੈਤਾਨ ਨੂੰ ਕਿਹਾ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਾਹਵੇਹ ਨੂੰ ਜਵਾਬ ਦਿੱਤਾ, “ਮੈ ਧਰਤੀ ਤੇ ਘੁੰਮਦਾ ਅਤੇ ਉੱਥੋਂ ਇਧਰ-ਉਧਰ ਫਿਰਦਾ ਆਇਆ ਹਾਂ।”
8ਤਦ ਯਾਹਵੇਹ ਨੇ ਸ਼ੈਤਾਨ ਨੂੰ ਕਿਹਾ, “ਕੀ ਤੂੰ ਮੇਰੇ ਸੇਵਕ ਅੱਯੋਬ ਬਾਰੇ ਸੋਚਿਆ ਹੈ? ਉਸ ਵਰਗਾ ਧਰਤੀ ਉੱਤੇ ਕੋਈ ਨਹੀਂ ਹੈ; ਉਹ ਨਿਰਦੋਸ਼ ਅਤੇ ਨੇਕ ਹੈ, ਇੱਕ ਅਜਿਹਾ ਆਦਮੀ ਜੋ ਪਰਮੇਸ਼ਵਰ ਤੋਂ ਡਰਦਾ ਹੈ ਅਤੇ ਬੁਰਾਈ ਤੋਂ ਦੂਰ ਰਹਿੰਦਾ ਹੈ।”
9ਸ਼ੈਤਾਨ ਨੇ ਯਾਹਵੇਹ ਨੂੰ ਆਖਿਆ “ਕੀ ਅੱਯੋਬ ਕੋਲ ਪਰਮੇਸ਼ਵਰ ਤੋਂ ਡਰਨ ਦਾ ਕੋਈ ਚੰਗਾ ਕਾਰਨ ਹੈ?”
10“ਕੀ ਤੂੰ ਉਸ ਦੇ ਘਰਾਣੇ ਅਤੇ ਉਸ ਦੀ ਹਰ ਚੀਜ਼ ਦੇ ਆਲੇ-ਦੁਆਲੇ ਵਾੜ ਨਹੀਂ ਲਾਈ ਹੈ? ਤੂੰ ਉਸਦੇ ਹੱਥਾਂ ਦੇ ਕੰਮ ਨੂੰ ਅਸੀਸ ਦਿੱਤੀ ਹੈ, ਤਾਂ ਜੋ ਉਸਦੀ ਧੰਨ-ਸੰਪਤੀ ਵਧ ਜਾਵੇ।