1ਇੱਕ ਹੋਰ ਦਿਨ ਦੂਤ ਆਪਣੇ ਆਪ ਨੂੰ ਯਾਹਵੇਹ ਦੇ ਅੱਗੇ ਪੇਸ਼ ਕਰਨ ਲਈ ਆਏ ਅਤੇ ਸ਼ੈਤਾਨ ਵੀ ਆਪਣੇ ਆਪ ਨੂੰ ਉਸ ਦੇ ਸਾਹਮਣੇ ਪੇਸ਼ ਕਰਨ ਲਈ ਉਹਨਾਂ ਦੇ ਨਾਲ ਆਇਆ।
2ਅਤੇ ਯਾਹਵੇਹ ਨੇ ਸ਼ੈਤਾਨ ਨੂੰ ਕਿਹਾ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਾਹਵੇਹ ਨੂੰ ਜਵਾਬ ਦਿੱਤਾ, “ਮੈਂ ਧਰਤੀ ਤੇ ਘੁੰਮਦਾ ਅਤੇ ਉੱਥੋਂ ਇਧਰ-ਉਧਰ ਫਿਰਦਾ ਆਇਆ ਹਾਂ।”
3ਤਦ ਯਾਹਵੇਹ ਨੇ ਸ਼ੈਤਾਨ ਨੂੰ ਕਿਹਾ, “ਕੀ ਤੂੰ ਮੇਰੇ ਸੇਵਕ ਅੱਯੋਬ ਬਾਰੇ ਸੋਚਿਆ ਹੈ? ਉਸ ਵਰਗਾ ਧਰਤੀ ਉੱਤੇ ਕੋਈ ਨਹੀਂ ਹੈ; ਉਹ ਨਿਰਦੋਸ਼ ਅਤੇ ਨੇਕ ਹੈ, ਇੱਕ ਆਦਮੀ ਜੋ ਪਰਮੇਸ਼ਵਰ ਤੋਂ ਡਰਦਾ ਹੈ ਅਤੇ ਬੁਰਾਈ ਤੋਂ ਦੂਰ ਰਹਿੰਦਾ ਹੈ। ਉਹ ਅਜੇ ਤੱਕ ਆਪਣੀ ਵਫ਼ਾਦਾਰੀ ਵਿੱਚ ਕਾਇਮ ਹੈ, ਭਾਵੇਂ ਤੂੰ ਮੈਨੂੰ ਬਿਨਾਂ ਕਿਸੇ ਕਾਰਨ ਉਸ ਨੂੰ ਬਰਬਾਦ ਕਰਨ ਲਈ ਉਸ ਦੇ ਵਿਰੁੱਧ ਉਕਸਾਇਆ ਸੀ।”