ਅੱਯੋਬ 21

“ਫਿਰ ਵੀ ਦੁਸ਼ਟਾਂ ਦਾ ਦੀਵਾ ਕਿੰਨੀ ਵਾਰ ਬੁਝਦਾ ਹੈ? ਉਹਨਾਂ ਉੱਤੇ ਕਿੰਨੀ ਵਾਰ ਬਿਪਤਾ ਆਉਂਦੀ ਹੈ, ਜਦ ਪਰਮੇਸ਼ਵਰ ਆਪਣੇ ਕ੍ਰੋਧ ਨਾਲ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ?

Job 21:17 (UKJV) How often is the candle of the wicked put out! and how often comes their destruction upon them! God distributes sorrows in his anger.

15ਸਰਵਸ਼ਕਤੀਮਾਨ ਕੌਣ ਹੈ ਕਿ ਅਸੀਂ ਉਸ ਦੀ ਸੇਵਾ ਕਰੀਏ? ਉਸ ਅੱਗੇ ਪ੍ਰਾਰਥਨਾ ਕਰਨ ਨਾਲ ਸਾਨੂੰ ਕੀ ਲਾਭ ਹੋਵੇਗਾ?’

16ਪਰ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਆਪਣੇ ਹੱਥ ਵਿੱਚ ਨਹੀਂ ਹੈ, ਇਸ ਲਈ ਮੈਂ ਦੁਸ਼ਟਾਂ ਦੀਆਂ ਯੋਜਨਾਵਾਂ ਤੋਂ ਦੂਰ ਰਹਿੰਦਾ ਹਾਂ।

17“ਫਿਰ ਵੀ ਦੁਸ਼ਟਾਂ ਦਾ ਦੀਵਾ ਕਿੰਨੀ ਵਾਰ ਬੁਝਦਾ ਹੈ? ਉਹਨਾਂ ਉੱਤੇ ਕਿੰਨੀ ਵਾਰ ਬਿਪਤਾ ਆਉਂਦੀ ਹੈ, ਜਦ ਪਰਮੇਸ਼ਵਰ ਆਪਣੇ ਕ੍ਰੋਧ ਨਾਲ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ?

18ਉਹ ਹਵਾ ਦੀ ਉਡਾਈ ਹੋਈ ਤੂੜੀ ਵਰਗੇ ਹਨ, ਅਤੇ ਕੱਖ ਵਾਂਙੁ ਜਿਸਨੂੰ ਹਨੇਰੀ ਉਡਾ ਲੈ ਜਾਂਦੀ ਹੈ?

19ਇਹ ਕਿਹਾ ਜਾਂਦਾ ਹੈ, ‘ਪਰਮੇਸ਼ਵਰ ਦੁਸ਼ਟਾਂ ਦੀ ਸਜ਼ਾ ਉਹਨਾਂ ਦੇ ਬੱਚਿਆਂ ਲਈ ਰੱਖ ਛੱਡਦਾ ਹੈ।’ ਉਹ ਦੁਸ਼ਟਾਂ ਨੂੰ ਬਦਲਾ ਦੇਵੇ, ਤਾਂ ਜੋ ਉਹ ਖੁਦ ਇਸਦਾ ਅਨੁਭਵ ਕਰਨ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.