ਅੱਯੋਬ 23

ਮੈਂ ਉਸ ਦੇ ਬੁੱਲ੍ਹਾਂ ਦੇ ਹੁਕਮਾਂ ਤੋਂ ਨਹੀਂ ਹਟਿਆ; ਮੈਂ ਉਸ ਦੇ ਮੂੰਹ ਦੇ ਬਚਨਾਂ ਨੂੰ ਆਪਣੀ ਰੋਜ਼ੀ ਰੋਟੀ ਨਾਲੋਂ ਵੱਧ ਕੀਮਤੀ ਰੱਖਿਆ ਹੈ।

Job 23:12 (UKJV) Neither have I gone back from the commandment of his lips; I have esteemed the words of his mouth more than my necessary food.

10ਪਰ ਉਹ ਮੇਰੇ ਰਾਹਾਂ ਨੂੰ ਜਾਣਦਾ ਹੈ; ਜਦੋਂ ਉਸ ਨੇ ਮੈਨੂੰ ਪਰਖਿਆ, ਮੈਂ ਸੋਨੇ ਵਾਂਗੂੰ ਬਾਹਰ ਆਵਾਂਗਾ।

11ਮੇਰੇ ਪੈਰਾਂ ਨੇ ਉਸ ਦੇ ਕਦਮਾਂ ਦੀ ਪਾਲਣਾ ਕੀਤੀ ਹੈ; ਮੈਂ ਬਿਨਾਂ ਮੁੜੇ ਉਹ ਦੇ ਰਾਹ ਤੁਰਿਆ ਰਿਹਾ।

12ਮੈਂ ਉਸ ਦੇ ਬੁੱਲ੍ਹਾਂ ਦੇ ਹੁਕਮਾਂ ਤੋਂ ਨਹੀਂ ਹਟਿਆ; ਮੈਂ ਉਸ ਦੇ ਮੂੰਹ ਦੇ ਬਚਨਾਂ ਨੂੰ ਆਪਣੀ ਰੋਜ਼ੀ ਰੋਟੀ ਨਾਲੋਂ ਵੱਧ ਕੀਮਤੀ ਰੱਖਿਆ ਹੈ।

13“ਪਰ ਪਰਮੇਸ਼ਵਰ ਇਕੱਲਾ ਖੜ੍ਹਾ ਹੈ ਅਤੇ ਕੌਣ ਉਸਦਾ ਵਿਰੋਧ ਕਰ ਸਕਦਾ ਹੈ? ਉਹ ਜੋ ਚਾਹੁੰਦਾ ਹੈ ਉਹ ਕਰਦਾ ਹੈ।

14ਉਹ ਮੇਰੇ ਵਿਰੁੱਧ ਆਪਣਾ ਫ਼ਰਮਾਨ ਲਾਗੂ ਕਰਦਾ ਹੈ, ਅਤੇ ਇਸ ਤਰ੍ਹਾਂ ਦੀਆਂ ਬਹੁਤ ਸਾਰੀਆਂ ਯੋਜਨਾਵਾਂ ਉਸ ਕੋਲ ਅਜੇ ਵੀ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.