1ਯਾਹਵੇਹ ਦਾ ਬਚਨ ਜਿਹੜਾ ਪਥੂਏਲ ਦੇ ਪੁੱਤਰ ਯੋਏਲ ਨੂੰ ਆਇਆ।
2ਹੇ ਆਗੂਓ, ਇਹ ਸੁਣੋ, ਹੇ ਦੇਸ਼ ਦੇ ਸਾਰੇ ਲੋਕੋ, ਮੇਰੀ ਸੁਣੋ। ਕੀ ਤੁਹਾਡੇ ਦਿਨਾਂ ਵਿੱਚ ਜਾਂ ਤੁਹਾਡੇ ਪੁਰਖਿਆਂ ਦੇ ਦਿਨਾਂ ਵਿੱਚ ਕਦੇ ਅਜਿਹਾ ਹੋਇਆ ਹੈ?
3ਇਸਨੂੰ ਆਪਣੇ ਬੱਚਿਆਂ ਨੂੰ ਦੱਸੋ, ਅਤੇ ਆਪਣੇ ਬੱਚਿਆਂ ਨੂੰ ਆਪਣੇ ਬੱਚਿਆਂ ਨੂੰ, ਅਤੇ ਉਨ੍ਹਾਂ ਦੇ ਬੱਚੇ ਅਗਲੀ ਪੀੜ੍ਹੀ ਨੂੰ ਦੱਸਣ ਦਿਓ।
4ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ।