ਯੋਏਲ 1

ਇਸਨੂੰ ਆਪਣੇ ਬੱਚਿਆਂ ਨੂੰ ਦੱਸੋ, ਅਤੇ ਆਪਣੇ ਬੱਚਿਆਂ ਨੂੰ ਆਪਣੇ ਬੱਚਿਆਂ ਨੂੰ, ਅਤੇ ਉਨ੍ਹਾਂ ਦੇ ਬੱਚੇ ਅਗਲੀ ਪੀੜ੍ਹੀ ਨੂੰ ਦੱਸਣ ਦਿਓ।

Joel 1:3 (UKJV) Tell all of you your children of it, and let your children tell their children, and their children another generation.

1ਯਾਹਵੇਹ ਦਾ ਬਚਨ ਜਿਹੜਾ ਪਥੂਏਲ ਦੇ ਪੁੱਤਰ ਯੋਏਲ ਨੂੰ ਆਇਆ।

2ਹੇ ਆਗੂਓ, ਇਹ ਸੁਣੋ, ਹੇ ਦੇਸ਼ ਦੇ ਸਾਰੇ ਲੋਕੋ, ਮੇਰੀ ਸੁਣੋ। ਕੀ ਤੁਹਾਡੇ ਦਿਨਾਂ ਵਿੱਚ ਜਾਂ ਤੁਹਾਡੇ ਪੁਰਖਿਆਂ ਦੇ ਦਿਨਾਂ ਵਿੱਚ ਕਦੇ ਅਜਿਹਾ ਹੋਇਆ ਹੈ?

3ਇਸਨੂੰ ਆਪਣੇ ਬੱਚਿਆਂ ਨੂੰ ਦੱਸੋ, ਅਤੇ ਆਪਣੇ ਬੱਚਿਆਂ ਨੂੰ ਆਪਣੇ ਬੱਚਿਆਂ ਨੂੰ, ਅਤੇ ਉਨ੍ਹਾਂ ਦੇ ਬੱਚੇ ਅਗਲੀ ਪੀੜ੍ਹੀ ਨੂੰ ਦੱਸਣ ਦਿਓ।

4ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ।

5ਹੇ ਸ਼ਰਾਬੀਓ, ਜਾਗੋ ਅਤੇ ਰੋਵੋ! ਹੇ ਸਾਰੇ ਸ਼ਰਾਬ ਦੇ ਪਿਆਕੜ ਹੋ, ਨਵੀਂ ਦਾਖਰਸ ਦੇ ਕਾਰਨ ਰੋਵੋ, ਕਿਉਂ ਜੋ ਉਹ ਤੁਹਾਡੇ ਬੁੱਲ੍ਹਾਂ ਤੋਂ ਖੋਹ ਲਈ ਗਈ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.