ਯੋਏਲ 1

ਹੇ ਸ਼ਰਾਬੀਓ, ਜਾਗੋ ਅਤੇ ਰੋਵੋ! ਹੇ ਸਾਰੇ ਸ਼ਰਾਬ ਦੇ ਪਿਆਕੜ ਹੋ, ਨਵੀਂ ਦਾਖਰਸ ਦੇ ਕਾਰਨ ਰੋਵੋ, ਕਿਉਂ ਜੋ ਉਹ ਤੁਹਾਡੇ ਬੁੱਲ੍ਹਾਂ ਤੋਂ ਖੋਹ ਲਈ ਗਈ ਹੈ।

Joel 1:5 (UKJV) Awake, all of you drunkards, and weep; and wail, all you drinkers of wine, because of the new wine; for it is cut off from your mouth.

3ਇਸਨੂੰ ਆਪਣੇ ਬੱਚਿਆਂ ਨੂੰ ਦੱਸੋ, ਅਤੇ ਆਪਣੇ ਬੱਚਿਆਂ ਨੂੰ ਆਪਣੇ ਬੱਚਿਆਂ ਨੂੰ, ਅਤੇ ਉਨ੍ਹਾਂ ਦੇ ਬੱਚੇ ਅਗਲੀ ਪੀੜ੍ਹੀ ਨੂੰ ਦੱਸਣ ਦਿਓ।

4ਜੋ ਛੋਟੀ ਟਿੱਡੀ ਤੋਂ ਬਚਿਆ, ਉਹ ਵੱਡੀ ਟਿੱਡੀ ਖਾ ਗਈ, ਜੋ ਵੱਡੀ ਟਿੱਡੀ ਤੋਂ ਬਚਿਆ, ਉਹ ਟਪੂਸੀ ਮਾਰ ਟਿੱਡੀ ਖਾ ਗਈ, ਜੋ ਟਪੂਸੀ ਮਾਰ ਟਿੱਡੀ ਤੋਂ ਬਚਿਆ, ਉਹ ਹੂੰਝਾ ਫੇਰ ਟਿੱਡੀ ਖਾ ਗਈ।

5ਹੇ ਸ਼ਰਾਬੀਓ, ਜਾਗੋ ਅਤੇ ਰੋਵੋ! ਹੇ ਸਾਰੇ ਸ਼ਰਾਬ ਦੇ ਪਿਆਕੜ ਹੋ, ਨਵੀਂ ਦਾਖਰਸ ਦੇ ਕਾਰਨ ਰੋਵੋ, ਕਿਉਂ ਜੋ ਉਹ ਤੁਹਾਡੇ ਬੁੱਲ੍ਹਾਂ ਤੋਂ ਖੋਹ ਲਈ ਗਈ ਹੈ।

6ਇੱਕ ਕੌਮ ਨੇ ਮੇਰੀ ਧਰਤੀ ਉੱਤੇ ਹਮਲਾ ਕੀਤਾ ਹੈ, ਇੱਕ ਸ਼ਕਤੀਸ਼ਾਲੀ ਅਤੇ ਅਣਗਿਣਤ ਹੈ; ਉਸ ਦੇ ਦੰਦ ਸ਼ੇਰ ਦੇ ਦੰਦ ਹਨ, ਉਸ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ।

7ਉਸ ਨੇ ਮੇਰੀਆਂ ਅੰਗੂਰਾਂ ਦੀਆਂ ਵੇਲਾਂ ਨੂੰ ਉਜਾੜ ਦਿੱਤਾ ਅਤੇ ਮੇਰੇ ਹੰਜੀਰ ਦੇ ਰੁੱਖਾਂ ਨੂੰ ਤੋੜ ਕੇ ਸੁੱਟ ਦਿੱਤਾ। ਉਸ ਨੇ ਉਨ੍ਹਾਂ ਦੀ ਸੱਕ ਲਾਹ ਕੇ ਸੁੱਟ ਦਿੱਤੀ ਹੈ, ਉਨ੍ਹਾਂ ਦੀਆਂ ਟਹਿਣੀਆਂ ਨੂੰ ਚਿੱਟਾ ਛੱਡ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.