ਯੋਏਲ 1

ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ।

Joel 1:8 (UKJV) Lament like a virgin girded with sackcloth for the husband of her youth.

6ਇੱਕ ਕੌਮ ਨੇ ਮੇਰੀ ਧਰਤੀ ਉੱਤੇ ਹਮਲਾ ਕੀਤਾ ਹੈ, ਇੱਕ ਸ਼ਕਤੀਸ਼ਾਲੀ ਅਤੇ ਅਣਗਿਣਤ ਹੈ; ਉਸ ਦੇ ਦੰਦ ਸ਼ੇਰ ਦੇ ਦੰਦ ਹਨ, ਉਸ ਦੀਆਂ ਦਾੜ੍ਹਾਂ ਸ਼ੇਰਨੀ ਦੀਆਂ ਹਨ।

7ਉਸ ਨੇ ਮੇਰੀਆਂ ਅੰਗੂਰਾਂ ਦੀਆਂ ਵੇਲਾਂ ਨੂੰ ਉਜਾੜ ਦਿੱਤਾ ਅਤੇ ਮੇਰੇ ਹੰਜੀਰ ਦੇ ਰੁੱਖਾਂ ਨੂੰ ਤੋੜ ਕੇ ਸੁੱਟ ਦਿੱਤਾ। ਉਸ ਨੇ ਉਨ੍ਹਾਂ ਦੀ ਸੱਕ ਲਾਹ ਕੇ ਸੁੱਟ ਦਿੱਤੀ ਹੈ, ਉਨ੍ਹਾਂ ਦੀਆਂ ਟਹਿਣੀਆਂ ਨੂੰ ਚਿੱਟਾ ਛੱਡ ਦਿੱਤਾ ਹੈ।

8ਉਸ ਕੁਆਰੀ ਵਾਂਗੂੰ ਜੋ ਲੱਕ ਉੱਤੇ ਟਾਟ ਬੰਨ੍ਹ ਕੇ ਆਪਣੀ ਜੁਆਨੀ ਦੇ ਪਤੀ ਲਈ ਰੋਂਦੀ ਹੈ, ਤੂੰ ਵੀ ਉਸੇ ਤਰ੍ਹਾਂ ਰੋ।

9ਅਨਾਜ ਦੀਆਂ ਭੇਟਾਂ ਅਤੇ ਪੀਣ ਦੀਆਂ ਭੇਟਾਂ ਯਾਹਵੇਹ ਦੇ ਘਰ ਵਿੱਚ ਆਉਣੀਆਂ ਬੰਦ ਹੋ ਗਈਆਂ ਹਨ। ਜਾਜਕ ਸੋਗ ਵਿੱਚ ਹਨ, ਉਹ ਜਿਹੜੇ ਯਾਹਵੇਹ ਦੇ ਅੱਗੇ ਸੇਵਾ ਕਰਦੇ ਹਨ।

10ਖੇਤ ਬਰਬਾਦ ਹੋ ਗਏ ਹਨ, ਜ਼ਮੀਨ ਸੁੱਕ ਗਈ ਹੈ; ਅਨਾਜ ਨਸ਼ਟ ਹੋ ਗਿਆ, ਨਵੀਂ ਮੈ ਸੁੱਕ ਗਈ, ਜ਼ੈਤੂਨ ਦਾ ਤੇਲ ਨਾਸ ਹੋ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.