14ਕੌਣ ਜਾਣਦਾ ਹੈ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ਵਰ ਯਾਹਵੇਹ ਲਈ ਹੋਣ।
15ਸੀਯੋਨ ਵਿੱਚ ਤੁਰ੍ਹੀ ਵਜਾਓ, ਪਵਿੱਤਰ ਵਰਤ ਦਾ ਐਲਾਨ ਕਰੋ, ਇੱਕ ਪਵਿੱਤਰ ਸਭਾ ਬੁਲਾਓ।
16ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ; ਬਜ਼ੁਰਗਾਂ ਨੂੰ ਇਕੱਠਾ ਕਰੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ।
17ਜਾਜਕ ਜੋ ਯਾਹਵੇਹ ਦੇ ਅੱਗੇ ਸੇਵਾ ਕਰਦੇ ਹਨ, ਦਰਬਾਨ ਅਤੇ ਜਗਵੇਦੀ ਦੇ ਵਿਚਕਾਰ ਰੋਣ। ਉਹਨਾਂ ਨੂੰ ਆਖਣ ਦਿਓ, “ਹੇ ਯਾਹਵੇਹ, ਆਪਣੇ ਲੋਕਾਂ ਨੂੰ ਬਚਾਓ। ਆਪਣੇ ਵਿਰਸੇ ਨੂੰ ਕੌਮਾਂ ਵਿੱਚ ਘਿਣਾਉਣੀ ਨਾ ਬਣਾਓ। ਉਹ ਲੋਕਾਂ ਵਿੱਚ ਕਿਉਂ ਕਹਿਣ, ‘ਉਨ੍ਹਾਂ ਦਾ ਪਰਮੇਸ਼ਵਰ ਕਿੱਥੇ ਹੈ?’ ”
18ਤਦ ਯਾਹਵੇਹ ਨੂੰ ਆਪਣੀ ਧਰਤੀ ਲਈ ਅਣਖੀ ਹੋਇਆ। ਅਤੇ ਆਪਣੇ ਲੋਕਾਂ ਉੱਤੇ ਤਰਸ ਖਾਧਾ।