ਯੋਏਲ 2

ਯਾਹਵੇਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਆਖਿਆ, “ਮੈਂ ਤੁਹਾਡੇ ਲਈ ਅਨਾਜ, ਨਵੀਂ ਦਾਖਰਸ ਅਤੇ ਜ਼ੈਤੂਨ ਦਾ ਤੇਲ ਭੇਜ ਰਿਹਾ ਹਾਂ, ਕਿ ਤੁਸੀਂ ਸਾਰੇ ਪੂਰੀ ਤਰ੍ਹਾਂ ਰੱਜ ਜਾਓਗੇ; ਮੈਂ ਫ਼ੇਰ ਕਦੇ ਵੀ ਤੈਨੂੰ ਕੌਮਾਂ ਲਈ ਨਫ਼ਰਤ ਦਾ ਪਾਤਰ ਨਹੀਂ ਬਣਾਵਾਂਗਾ।

Joel 2:19 (UKJV) Yea, the LORD will answer and say unto his people, Behold, I will send you corn, and wine, and oil, and all of you shall be satisfied therewith: and I will no more make you a reproach among the heathen:

17ਜਾਜਕ ਜੋ ਯਾਹਵੇਹ ਦੇ ਅੱਗੇ ਸੇਵਾ ਕਰਦੇ ਹਨ, ਦਰਬਾਨ ਅਤੇ ਜਗਵੇਦੀ ਦੇ ਵਿਚਕਾਰ ਰੋਣ। ਉਹਨਾਂ ਨੂੰ ਆਖਣ ਦਿਓ, “ਹੇ ਯਾਹਵੇਹ, ਆਪਣੇ ਲੋਕਾਂ ਨੂੰ ਬਚਾਓ। ਆਪਣੇ ਵਿਰਸੇ ਨੂੰ ਕੌਮਾਂ ਵਿੱਚ ਘਿਣਾਉਣੀ ਨਾ ਬਣਾਓ। ਉਹ ਲੋਕਾਂ ਵਿੱਚ ਕਿਉਂ ਕਹਿਣ, ‘ਉਨ੍ਹਾਂ ਦਾ ਪਰਮੇਸ਼ਵਰ ਕਿੱਥੇ ਹੈ?’ ”

18ਤਦ ਯਾਹਵੇਹ ਨੂੰ ਆਪਣੀ ਧਰਤੀ ਲਈ ਅਣਖੀ ਹੋਇਆ। ਅਤੇ ਆਪਣੇ ਲੋਕਾਂ ਉੱਤੇ ਤਰਸ ਖਾਧਾ।

19ਯਾਹਵੇਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਆਖਿਆ, “ਮੈਂ ਤੁਹਾਡੇ ਲਈ ਅਨਾਜ, ਨਵੀਂ ਦਾਖਰਸ ਅਤੇ ਜ਼ੈਤੂਨ ਦਾ ਤੇਲ ਭੇਜ ਰਿਹਾ ਹਾਂ, ਕਿ ਤੁਸੀਂ ਸਾਰੇ ਪੂਰੀ ਤਰ੍ਹਾਂ ਰੱਜ ਜਾਓਗੇ; ਮੈਂ ਫ਼ੇਰ ਕਦੇ ਵੀ ਤੈਨੂੰ ਕੌਮਾਂ ਲਈ ਨਫ਼ਰਤ ਦਾ ਪਾਤਰ ਨਹੀਂ ਬਣਾਵਾਂਗਾ।

20“ਮੈਂ ਉੱਤਰੀ ਭੀੜ ਨੂੰ ਤੁਹਾਡੇ ਤੋਂ ਦੂਰ ਭਜਾ ਦਿਆਂਗਾ, ਉਸਨੂੰ ਸੁੱਕੀ ਅਤੇ ਬੰਜਰ ਧਰਤੀ ਵਿੱਚ ਧੱਕ ਦਿਆਂਗਾ। ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ। ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜਿਆਂਧ ਆਵੇਗੀ।” ਯਕੀਨਨ ਯਾਹਵੇਹ ਨੇ ਮਹਾਨ ਕੰਮ ਕੀਤੇ ਹਨ!

21ਹੇ ਯਹੂਦਾਹ ਦੀ ਧਰਤੀ, ਨਾ ਡਰ! ਖੁਸ਼ ਹੋਵੋ ਅਤੇ ਅਨੰਦ ਕਰੋ। ਯਕੀਨਨ ਯਾਹਵੇਹ ਨੇ ਮਹਾਨ ਕੰਮ ਕੀਤੇ ਹਨ!

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.