ਯੋਏਲ 2

ਪਿੜ ਅਨਾਜ ਨਾਲ ਭਰ ਜਾਣਗੇ; ਚੁਬੱਚੇ ਨਵੀਂ ਦਾਖਰਸ ਅਤੇ ਤੇਲ ਨਾਲ ਭਰ ਜਾਣਗੇ।

Joel 2:24 (UKJV) And the floors shall be full of wheat, and the vats shall overflow with wine and oil.

22ਹੇ ਜੰਗਲੀ ਜਾਨਵਰੋ, ਨਾ ਡਰੋ, ਕਿਉਂ ਜੋ ਉਜਾੜ ਵਿੱਚ ਚਰਾਗਾਹਾਂ ਹਰੀਆਂ ਹੋ ਰਹੀਆਂ ਹਨ। ਰੁੱਖ ਆਪਣੇ ਫਲ ਦੇ ਰਹੇ ਹਨ; ਹੰਜੀਰ ਦੇ ਰੁੱਖ ਅਤੇ ਅੰਗੂਰੀ ਵੇਲ ਆਪਣਾ ਧਨ ਦਿੰਦੇ ਹਨ।

23ਹੇ ਸੀਯੋਨ ਦੇ ਲੋਕੋ, ਖੁਸ਼ ਹੋਵੋ, ਆਪਣੇ ਯਾਹਵੇਹ ਵਿੱਚ ਅਨੰਦ ਕਰੋ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।

24ਪਿੜ ਅਨਾਜ ਨਾਲ ਭਰ ਜਾਣਗੇ; ਚੁਬੱਚੇ ਨਵੀਂ ਦਾਖਰਸ ਅਤੇ ਤੇਲ ਨਾਲ ਭਰ ਜਾਣਗੇ।

25“ਜੋ ਫਸਲ ਨੂੰ ਟਿੱਡੀਆਂ ਨੇ ਖਾਧਾ ਹੈ ਉਸ ਨੂੰ ਮੈਂ ਵਾਪਸ ਕਰਾਂਗਾ, ਵੱਡੀ ਟਿੱਡੀ ਅਤੇ ਛੋਟੀ ਟਿੱਡੀ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।

26ਤੁਹਾਡੇ ਕੋਲ ਖਾਣ ਲਈ ਬਹੁਤ ਕੁਝ ਹੋਵੇਗਾ, ਜਦੋਂ ਤੱਕ ਤੁਸੀਂ ਰੱਜ ਨਹੀਂ ਜਾਂਦੇ, ਅਤੇ ਤੁਸੀਂ ਆਪਣੇ ਯਾਹਵੇਹ ਦੇ ਨਾਮ ਦੀ ਉਸਤਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ ਕੰਮ ਕੀਤੇ ਹਨ। ਫੇਰ ਕਦੇ ਮੇਰੇ ਲੋਕ ਸ਼ਰਮਿੰਦਾ ਨਹੀਂ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.