ਯੋਏਲ 2

“ਜੋ ਫਸਲ ਨੂੰ ਟਿੱਡੀਆਂ ਨੇ ਖਾਧਾ ਹੈ ਉਸ ਨੂੰ ਮੈਂ ਵਾਪਸ ਕਰਾਂਗਾ, ਵੱਡੀ ਟਿੱਡੀ ਅਤੇ ਛੋਟੀ ਟਿੱਡੀ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।

Joel 2:25 (UKJV) And I will restore to you the years that the locust has eaten, the cankerworm, and the caterpillar, and the palmerworm, my great army which I sent among you.

23ਹੇ ਸੀਯੋਨ ਦੇ ਲੋਕੋ, ਖੁਸ਼ ਹੋਵੋ, ਆਪਣੇ ਯਾਹਵੇਹ ਵਿੱਚ ਅਨੰਦ ਕਰੋ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।

24ਪਿੜ ਅਨਾਜ ਨਾਲ ਭਰ ਜਾਣਗੇ; ਚੁਬੱਚੇ ਨਵੀਂ ਦਾਖਰਸ ਅਤੇ ਤੇਲ ਨਾਲ ਭਰ ਜਾਣਗੇ।

25“ਜੋ ਫਸਲ ਨੂੰ ਟਿੱਡੀਆਂ ਨੇ ਖਾਧਾ ਹੈ ਉਸ ਨੂੰ ਮੈਂ ਵਾਪਸ ਕਰਾਂਗਾ, ਵੱਡੀ ਟਿੱਡੀ ਅਤੇ ਛੋਟੀ ਟਿੱਡੀ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।

26ਤੁਹਾਡੇ ਕੋਲ ਖਾਣ ਲਈ ਬਹੁਤ ਕੁਝ ਹੋਵੇਗਾ, ਜਦੋਂ ਤੱਕ ਤੁਸੀਂ ਰੱਜ ਨਹੀਂ ਜਾਂਦੇ, ਅਤੇ ਤੁਸੀਂ ਆਪਣੇ ਯਾਹਵੇਹ ਦੇ ਨਾਮ ਦੀ ਉਸਤਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ ਕੰਮ ਕੀਤੇ ਹਨ। ਫੇਰ ਕਦੇ ਮੇਰੇ ਲੋਕ ਸ਼ਰਮਿੰਦਾ ਨਹੀਂ ਹੋਣਗੇ।

27ਤਦ ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਵਿੱਚ ਹਾਂ, ਕਿ ਮੈਂ ਹੀ ਤੁਹਾਡਾ ਯਾਹਵੇਹ ਪਰਮੇਸ਼ਵਰ ਹਾਂ, ਅਤੇ ਕੋਈ ਹੋਰ ਨਹੀਂ ਹੈ। ਫੇਰ ਕਦੇ ਮੇਰੇ ਲੋਕ ਸ਼ਰਮਿੰਦਾ ਨਹੀਂ ਹੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.