27ਤਦ ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਵਿੱਚ ਹਾਂ, ਕਿ ਮੈਂ ਹੀ ਤੁਹਾਡਾ ਯਾਹਵੇਹ ਪਰਮੇਸ਼ਵਰ ਹਾਂ, ਅਤੇ ਕੋਈ ਹੋਰ ਨਹੀਂ ਹੈ। ਫੇਰ ਕਦੇ ਮੇਰੇ ਲੋਕ ਸ਼ਰਮਿੰਦਾ ਨਹੀਂ ਹੋਣਗੇ।
28“ਅਤੇ ਇਸ ਤੋਂ ਬਾਅਦ ਅਜਿਹਾ ਹੋਵੇਗਾ, ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ। ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
29ਇੱਥੋਂ ਤੱਕ ਕਿ ਮੇਰੇ ਸੇਵਕਾਂ ਉੱਤੇ, ਆਦਮੀ ਅਤੇ ਔਰਤ ਦੋਹਾਂ ਤੇ ਮੈਂ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ।
30ਮੈਂ ਅਕਾਸ਼ ਵਿੱਚ ਅਤੇ ਧਰਤੀ ਉੱਤੇ, ਲਹੂ, ਅੱਗ ਅਤੇ ਧੂੰਏਂ ਦੇ ਚਮਤਕਾਰ ਵਿਖਾਵਾਂਗਾ।
31ਸੂਰਜ ਹਨ੍ਹੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਯਾਹਵੇਹ ਦੇ ਮਹਾਨ ਅਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ।