28“ਅਤੇ ਇਸ ਤੋਂ ਬਾਅਦ ਅਜਿਹਾ ਹੋਵੇਗਾ, ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ। ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
29ਇੱਥੋਂ ਤੱਕ ਕਿ ਮੇਰੇ ਸੇਵਕਾਂ ਉੱਤੇ, ਆਦਮੀ ਅਤੇ ਔਰਤ ਦੋਹਾਂ ਤੇ ਮੈਂ ਉਨ੍ਹਾਂ ਦਿਨਾਂ ਵਿੱਚ ਉਨ੍ਹਾਂ ਉੱਤੇ ਆਪਣਾ ਆਤਮਾ ਵਹਾ ਦਿਆਂਗਾ।
30ਮੈਂ ਅਕਾਸ਼ ਵਿੱਚ ਅਤੇ ਧਰਤੀ ਉੱਤੇ, ਲਹੂ, ਅੱਗ ਅਤੇ ਧੂੰਏਂ ਦੇ ਚਮਤਕਾਰ ਵਿਖਾਵਾਂਗਾ।
31ਸੂਰਜ ਹਨ੍ਹੇਰੇ ਵਿੱਚ ਬਦਲ ਜਾਵੇਗਾ ਅਤੇ ਚੰਨ ਲਹੂ ਵਿੱਚ ਯਾਹਵੇਹ ਦੇ ਮਹਾਨ ਅਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ।
32ਅਤੇ ਹਰੇਕ ਜਿਹੜਾ ਵੀ ਯਾਹਵੇਹ ਦਾ ਨਾਮ ਲੈ ਕੇ ਪੁਕਾਰਦਾ ਹੈ ਉਹ ਬਚਾਇਆ ਜਾਵੇਗਾ। ਕਿਉਂਕਿ ਸੀਯੋਨ ਪਰਬਤ ਉੱਤੇ ਅਤੇ ਯੇਰੂਸ਼ਲੇਮ ਵਿੱਚ, ਛੁਟਕਾਰਾ ਹੋਵੇਗਾ, ਜਿਵੇਂ ਕਿ ਯਾਹਵੇਹ ਨੇ ਕਿਹਾ ਹੈ, ਬਚੇ ਹੋਏ ਲੋਕਾਂ ਵਿੱਚੋਂ ਵੀ, ਜਿਨ੍ਹਾਂ ਨੂੰ ਯਾਹਵੇਹ ਬੁਲਾਵੇਗਾ।