8ਯੋਹਨ ਆਪ ਚਾਨਣ ਤਾਂ ਨਹੀਂ ਸੀ ਪਰ ਉਹ ਚਾਨਣ ਦੀ ਗਵਾਹੀ ਦੇਣ ਆਇਆ ਸੀ।
9ਸੱਚਾ ਚਾਨਣ ਇਸ ਸੰਸਾਰ ਵਿੱਚ ਆਉਣ ਵਾਲਾ ਸੀ, ਜੋ ਹਰ ਇੱਕ ਵਿਅਕਤੀ ਨੂੰ ਰੋਸ਼ਨੀ ਦਿੰਦਾ ਹੈ।
10ਸ਼ਬਦ ਪਹਿਲਾਂ ਸੰਸਾਰ ਵਿੱਚ ਸੀ ਅਤੇ ਸ਼ਬਦ ਦੇ ਰਾਹੀਂ ਸੰਸਾਰ ਬਣਾਇਆ ਗਿਆ ਪਰ ਸੰਸਾਰ ਨੇ ਉਸ ਨੂੰ ਨਹੀਂ ਪਹਿਚਾਣਿਆ।
11ਉਹ ਆਪਣੇ ਲੋਕਾਂ ਕੋਲ ਆਇਆ ਪਰ ਲੋਕਾਂ ਨੇ ਉਸ ਨੂੰ ਕਬੂਲ ਨਹੀਂ ਕੀਤਾ।
12ਪਰ ਜਿੰਨ੍ਹਿਆਂ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਸ ਨੇ ਪਰਮੇਸ਼ਵਰ ਦੀ ਔਲਾਦ ਹੋਣ ਦਾ ਹੱਕ ਦਿੱਤਾ।