12ਪਰ ਜਿੰਨ੍ਹਿਆਂ ਲੋਕਾਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ, ਉਹਨਾਂ ਸਾਰਿਆਂ ਨੂੰ ਉਸ ਨੇ ਪਰਮੇਸ਼ਵਰ ਦੀ ਔਲਾਦ ਹੋਣ ਦਾ ਹੱਕ ਦਿੱਤਾ।
13ਉਸ ਦਾ ਜਨਮ ਨਾ ਤਾਂ ਲਹੂ ਤੋਂ, ਨਾ ਸਰੀਰਕ ਇੱਛਾ ਤੋਂ ਅਤੇ ਨਾ ਹੀ ਮਨੁੱਖਾਂ ਦੀ ਇੱਛਾ ਤੋਂ, ਪਰ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ।
14ਸ਼ਬਦ ਨੇ ਸਰੀਰ ਧਾਰਨ ਕਰਕੇ ਸਾਡੇ ਵਿੱਚਕਾਰ ਤੰਬੂ ਦੇ ਸਮਾਨ ਵਾਸ ਕੀਤਾ ਅਤੇ ਅਸੀਂ ਉਸ ਦੇ ਪ੍ਰਤਾਪ ਨੂੰ ਵੇਖਿਆ, ਅਜਿਹਾ ਪ੍ਰਤਾਪ, ਜੋ ਪਿਤਾ ਦੇ ਇੱਕਲੌਤੇ ਪੁੱਤਰ ਦਾ ਹੈ, ਜੋ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ।
15ਯੋਹਨ ਨੇ ਉਸ ਦੇ ਬਾਰੇ ਵੇਖ ਕੇ ਗਵਾਹੀ ਦਿੱਤੀ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਇਹ ਉਹੀ ਹੈ ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ ਅਸਲ ਵਿੱਚ ਮੇਰੇ ਤੋਂ ਮਹਾਨ ਹੈ। ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’ ”
16ਉਸ ਦੀ ਭਰਪੂਰੀ ਦੇ ਕਾਰਨ ਅਸੀਂ ਸਾਰਿਆਂ ਨੇ ਕਿਰਪਾ ਤੇ ਕਿਰਪਾ ਪਾਈ ਹੈ।