ਯੋਹਨ 1

ਯੋਹਨ ਨੇ ਉਸ ਦੇ ਬਾਰੇ ਵੇਖ ਕੇ ਗਵਾਹੀ ਦਿੱਤੀ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਇਹ ਉਹੀ ਹੈ ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ ਅਸਲ ਵਿੱਚ ਮੇਰੇ ਤੋਂ ਮਹਾਨ ਹੈ। ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’ ”

John 1:15 (UKJV) John bare witness of him, and cried, saying, This was he of whom I spoke, He that comes after me is preferred before me: for he was before me.

13ਉਸ ਦਾ ਜਨਮ ਨਾ ਤਾਂ ਲਹੂ ਤੋਂ, ਨਾ ਸਰੀਰਕ ਇੱਛਾ ਤੋਂ ਅਤੇ ਨਾ ਹੀ ਮਨੁੱਖਾਂ ਦੀ ਇੱਛਾ ਤੋਂ, ਪਰ ਉਹ ਪਰਮੇਸ਼ਵਰ ਤੋਂ ਪੈਦਾ ਹੋਇਆ ਹੈ।

14ਸ਼ਬਦ ਨੇ ਸਰੀਰ ਧਾਰਨ ਕਰਕੇ ਸਾਡੇ ਵਿੱਚਕਾਰ ਤੰਬੂ ਦੇ ਸਮਾਨ ਵਾਸ ਕੀਤਾ ਅਤੇ ਅਸੀਂ ਉਸ ਦੇ ਪ੍ਰਤਾਪ ਨੂੰ ਵੇਖਿਆ, ਅਜਿਹਾ ਪ੍ਰਤਾਪ, ਜੋ ਪਿਤਾ ਦੇ ਇੱਕਲੌਤੇ ਪੁੱਤਰ ਦਾ ਹੈ, ਜੋ ਕਿਰਪਾ ਅਤੇ ਸੱਚਾਈ ਨਾਲ ਭਰਪੂਰ ਸੀ।

15ਯੋਹਨ ਨੇ ਉਸ ਦੇ ਬਾਰੇ ਵੇਖ ਕੇ ਗਵਾਹੀ ਦਿੱਤੀ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਇਹ ਉਹੀ ਹੈ ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ ਅਸਲ ਵਿੱਚ ਮੇਰੇ ਤੋਂ ਮਹਾਨ ਹੈ। ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’ ”

16ਉਸ ਦੀ ਭਰਪੂਰੀ ਦੇ ਕਾਰਨ ਅਸੀਂ ਸਾਰਿਆਂ ਨੇ ਕਿਰਪਾ ਤੇ ਕਿਰਪਾ ਪਾਈ ਹੈ।

17ਬਿਵਸਥਾ ਮੋਸ਼ੇਹ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸ਼ੂ ਮਸੀਹ ਦੇ ਦੁਆਰਾ ਆਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.