15ਯੋਹਨ ਨੇ ਉਸ ਦੇ ਬਾਰੇ ਵੇਖ ਕੇ ਗਵਾਹੀ ਦਿੱਤੀ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਇਹ ਉਹੀ ਹੈ ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਉਹ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ ਅਸਲ ਵਿੱਚ ਮੇਰੇ ਤੋਂ ਮਹਾਨ ਹੈ। ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’ ”
16ਉਸ ਦੀ ਭਰਪੂਰੀ ਦੇ ਕਾਰਨ ਅਸੀਂ ਸਾਰਿਆਂ ਨੇ ਕਿਰਪਾ ਤੇ ਕਿਰਪਾ ਪਾਈ ਹੈ।
17ਬਿਵਸਥਾ ਮੋਸ਼ੇਹ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸ਼ੂ ਮਸੀਹ ਦੇ ਦੁਆਰਾ ਆਈ।
18ਪਰਮੇਸ਼ਵਰ ਦੇ ਪੁੱਤਰ ਤੋਂ ਇਲਾਵਾ ਪਰਮੇਸ਼ਵਰ ਨੂੰ ਕਿਸੇ ਨੇ ਕਦੀ ਨਹੀਂ ਵੇਖਿਆ, ਉਹ ਪੁੱਤਰ ਪਿਤਾ ਵੱਲੋਂ ਹੈ, ਉਸ ਨੇ ਸਾਨੂੰ ਪਰਮੇਸ਼ਵਰ ਨਾਲ ਜਾਣੂ ਕਰਾਇਆ।
19ਯੋਹਨ ਦੀ ਗਵਾਹੀ ਇਸ ਤਰ੍ਹਾਂ ਹੈ ਕਿ ਜਦੋਂ ਯਹੂਦੀ ਆਗੂਆਂ ਨੇ ਯੇਰੂਸ਼ਲੇਮ ਦੇ ਕੁਝ ਜਾਜਕਾਂ ਅਤੇ ਲੇਵੀਆਂ ਨੂੰ ਯੋਹਨ ਕੋਲ ਇਹ ਪੁੱਛਣ ਲਈ ਭੇਜਿਆ, “ਤੁਸੀਂ ਕੌਣ ਹੋ?”