ਯੋਹਨ 1

ਪਰਮੇਸ਼ਵਰ ਦੇ ਪੁੱਤਰ ਤੋਂ ਇਲਾਵਾ ਪਰਮੇਸ਼ਵਰ ਨੂੰ ਕਿਸੇ ਨੇ ਕਦੀ ਨਹੀਂ ਵੇਖਿਆ, ਉਹ ਪੁੱਤਰ ਪਿਤਾ ਵੱਲੋਂ ਹੈ, ਉਸ ਨੇ ਸਾਨੂੰ ਪਰਮੇਸ਼ਵਰ ਨਾਲ ਜਾਣੂ ਕਰਾਇਆ।

John 1:18 (UKJV) No man has seen God at any time, the only begotten Son, which is in the bosom of the Father, he has declared him.

16ਉਸ ਦੀ ਭਰਪੂਰੀ ਦੇ ਕਾਰਨ ਅਸੀਂ ਸਾਰਿਆਂ ਨੇ ਕਿਰਪਾ ਤੇ ਕਿਰਪਾ ਪਾਈ ਹੈ।

17ਬਿਵਸਥਾ ਮੋਸ਼ੇਹ ਦੇ ਦੁਆਰਾ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸ਼ੂ ਮਸੀਹ ਦੇ ਦੁਆਰਾ ਆਈ।

18ਪਰਮੇਸ਼ਵਰ ਦੇ ਪੁੱਤਰ ਤੋਂ ਇਲਾਵਾ ਪਰਮੇਸ਼ਵਰ ਨੂੰ ਕਿਸੇ ਨੇ ਕਦੀ ਨਹੀਂ ਵੇਖਿਆ, ਉਹ ਪੁੱਤਰ ਪਿਤਾ ਵੱਲੋਂ ਹੈ, ਉਸ ਨੇ ਸਾਨੂੰ ਪਰਮੇਸ਼ਵਰ ਨਾਲ ਜਾਣੂ ਕਰਾਇਆ।

19ਯੋਹਨ ਦੀ ਗਵਾਹੀ ਇਸ ਤਰ੍ਹਾਂ ਹੈ ਕਿ ਜਦੋਂ ਯਹੂਦੀ ਆਗੂਆਂ ਨੇ ਯੇਰੂਸ਼ਲੇਮ ਦੇ ਕੁਝ ਜਾਜਕਾਂ ਅਤੇ ਲੇਵੀਆਂ ਨੂੰ ਯੋਹਨ ਕੋਲ ਇਹ ਪੁੱਛਣ ਲਈ ਭੇਜਿਆ, “ਤੁਸੀਂ ਕੌਣ ਹੋ?”

20ਤਾਂ ਯੋਹਨ ਨੇ ਸਾਫ਼ ਸ਼ਬਦਾਂ ਵਿੱਚ ਆਖਿਆ, “ਮੈਂ ਮਸੀਹ ਨਹੀਂ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.