ਯੋਹਨ 1

ਅਖ਼ੀਰ ਵਿੱਚ ਉਹਨਾਂ ਨੇ ਪੁੱਛਿਆ, “ਤਾਂ ਸਾਨੂੰ ਦੱਸੋ ਕੀ ਤੁਸੀਂ ਕੌਣ ਹੋ? ਤੁਸੀਂ ਆਪਣੇ ਬਾਰੇ ਵਿੱਚ ਕੀ ਕਹਿੰਦੇ ਹੋ ਤਾਂ ਕੀ ਅਸੀਂ ਉਹਨਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ?”

John 1:22 (UKJV) Then said they unto him, Who are you? that we may give an answer to them that sent us. What says you of yourself?

20ਤਾਂ ਯੋਹਨ ਨੇ ਸਾਫ਼ ਸ਼ਬਦਾਂ ਵਿੱਚ ਆਖਿਆ, “ਮੈਂ ਮਸੀਹ ਨਹੀਂ ਹਾਂ।”

21ਤਦ ਯਹੂਦੀ ਆਗੂਆਂ ਨੇ ਯੋਹਨ ਤੋਂ ਦੁਬਾਰਾ ਪੁੱਛਿਆ, “ਤਾਂ ਤੁਸੀਂ ਕੌਣ ਹੋ? ਕੀ ਤੁਸੀਂ ਏਲੀਯਾਹ ਹੋ?” ਯੋਹਨ ਨੇ ਜਵਾਬ ਦਿੱਤਾ, “ਨਹੀਂ।” ਤਦ ਉਹਨਾਂ ਨੇ ਪੁੱਛਿਆ, “ਕੀ ਤੁਸੀਂ ਨਬੀ ਹੋ?” ਯੋਹਨ ਨੇ ਜਵਾਬ ਦਿੱਤਾ, “ਨਹੀਂ।”

22ਅਖ਼ੀਰ ਵਿੱਚ ਉਹਨਾਂ ਨੇ ਪੁੱਛਿਆ, “ਤਾਂ ਸਾਨੂੰ ਦੱਸੋ ਕੀ ਤੁਸੀਂ ਕੌਣ ਹੋ? ਤੁਸੀਂ ਆਪਣੇ ਬਾਰੇ ਵਿੱਚ ਕੀ ਕਹਿੰਦੇ ਹੋ ਤਾਂ ਕੀ ਅਸੀਂ ਉਹਨਾਂ ਨੂੰ ਦੱਸ ਸਕੀਏ, ਜਿਨ੍ਹਾਂ ਨੇ ਸਾਨੂੰ ਭੇਜਿਆ ਹੈ?”

23ਯੋਹਨ ਨੇ ਯਸ਼ਾਯਾਹ ਨਬੀ ਦੀ ਲਿਖਤ ਵਿੱਚੋਂ ਜਵਾਬ ਦਿੱਤਾ, “ਮੈਂ ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼ ਹਾਂ, ‘ਪ੍ਰਭੂ ਲਈ ਰਸਤਾ ਸਿੱਧਾ ਬਣਾਓ।’ ”

24ਉਹ ਫ਼ਰੀਸੀ ਜੋ ਭੇਜੇ ਗਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.