26ਯੋਹਨ ਨੇ ਉਹਨਾਂ ਨੂੰ ਜਵਾਬ ਦਿੱਤਾ, “ਮੈਂ ਤਾਂ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਤੁਹਾਡੇ ਵਿੱਚਕਾਰ ਇੱਕ ਅਜਿਹਾ ਖੜ੍ਹਾ ਹੈ, ਜਿਸ ਨੂੰ ਤੁਸੀਂ ਨਹੀਂ ਜਾਣਦੇ।
27ਇਹ ਉਹੀ ਹੈ ਜੋ ਮੇਰੇ ਤੋਂ ਬਾਅਦ ਆ ਰਿਹਾ ਹੈ, ਮੈਂ ਉਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਯੋਗ ਵੀ ਨਹੀਂ ਹਾਂ।”
28ਇਹ ਸਭ ਗੱਲਾਂ ਬੈਥਨੀਆ ਦੇ ਪਿੰਡ ਵਿੱਚ ਹੋਈਆਂ, ਜੋ ਯਰਦਨ ਨਦੀ ਦੇ ਪਾਰ ਸੀ ਜਿਸ ਵਿੱਚ ਯੋਹਨ ਬਪਤਿਸਮਾ ਦਿੰਦਾ ਸੀ।
29ਅਗਲੇ ਦਿਨ ਯੋਹਨ ਨੇ ਯਿਸ਼ੂ ਨੂੰ ਆਪਣੇ ਵੱਲ ਆਉਂਦੇ ਹੋਏ ਵੇਖ ਕੇ ਭੀੜ ਨੂੰ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ, ਜੋ ਸੰਸਾਰ ਦੇ ਪਾਪਾਂ ਨੂੰ ਚੁੱਕਣ ਵਾਲਾ ਹੈ!
30ਇਹ ਉਹੀ ਹਨ, ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਮੇਰੇ ਤੋਂ ਬਾਅਦ ਉਹ ਆ ਰਿਹਾ ਹੈ, ਜੋ ਮੇਰੇ ਤੋਂ ਮਹਾਨ ਹੈ ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’