ਯੋਹਨ 1

ਇਹ ਉਹੀ ਹਨ, ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਮੇਰੇ ਤੋਂ ਬਾਅਦ ਉਹ ਆ ਰਿਹਾ ਹੈ, ਜੋ ਮੇਰੇ ਤੋਂ ਮਹਾਨ ਹੈ ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’

John 1:30 (UKJV) This is he of whom I said, After me comes a man which is preferred before me: for he was before me.

28ਇਹ ਸਭ ਗੱਲਾਂ ਬੈਥਨੀਆ ਦੇ ਪਿੰਡ ਵਿੱਚ ਹੋਈਆਂ, ਜੋ ਯਰਦਨ ਨਦੀ ਦੇ ਪਾਰ ਸੀ ਜਿਸ ਵਿੱਚ ਯੋਹਨ ਬਪਤਿਸਮਾ ਦਿੰਦਾ ਸੀ।

29ਅਗਲੇ ਦਿਨ ਯੋਹਨ ਨੇ ਯਿਸ਼ੂ ਨੂੰ ਆਪਣੇ ਵੱਲ ਆਉਂਦੇ ਹੋਏ ਵੇਖ ਕੇ ਭੀੜ ਨੂੰ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ, ਜੋ ਸੰਸਾਰ ਦੇ ਪਾਪਾਂ ਨੂੰ ਚੁੱਕਣ ਵਾਲਾ ਹੈ!

30ਇਹ ਉਹੀ ਹਨ, ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਮੇਰੇ ਤੋਂ ਬਾਅਦ ਉਹ ਆ ਰਿਹਾ ਹੈ, ਜੋ ਮੇਰੇ ਤੋਂ ਮਹਾਨ ਹੈ ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’

31ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਮੈਂ ਪਾਣੀ ਵਿੱਚ ਬਪਤਿਸਮਾ ਦਿੰਦਾ ਹੋਇਆ ਇਸ ਲਈ ਆਇਆ ਕਿ ਉਹ ਇਸਰਾਏਲ ਉੱਤੇ ਪ੍ਰਗਟ ਹੋਣ।”

32ਇਸ ਦੇ ਇਲਾਵਾ ਯੋਹਨ ਨੇ ਇਹ ਗਵਾਹੀ ਵੀ ਦਿੱਤੀ, “ਮੈਂ ਸਵਰਗ ਤੋਂ ਪਵਿੱਤਰ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.