29ਅਗਲੇ ਦਿਨ ਯੋਹਨ ਨੇ ਯਿਸ਼ੂ ਨੂੰ ਆਪਣੇ ਵੱਲ ਆਉਂਦੇ ਹੋਏ ਵੇਖ ਕੇ ਭੀੜ ਨੂੰ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ, ਜੋ ਸੰਸਾਰ ਦੇ ਪਾਪਾਂ ਨੂੰ ਚੁੱਕਣ ਵਾਲਾ ਹੈ!
30ਇਹ ਉਹੀ ਹਨ, ਜਿਨ੍ਹਾਂ ਦੇ ਵਿਸ਼ੇ ਵਿੱਚ ਮੈਂ ਕਿਹਾ ਸੀ, ‘ਮੇਰੇ ਤੋਂ ਬਾਅਦ ਉਹ ਆ ਰਿਹਾ ਹੈ, ਜੋ ਮੇਰੇ ਤੋਂ ਮਹਾਨ ਹੈ ਕਿਉਂਕਿ ਉਹ ਮੇਰੇ ਤੋਂ ਪਹਿਲਾਂ ਮੌਜੂਦ ਸੀ।’
31ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਮੈਂ ਪਾਣੀ ਵਿੱਚ ਬਪਤਿਸਮਾ ਦਿੰਦਾ ਹੋਇਆ ਇਸ ਲਈ ਆਇਆ ਕਿ ਉਹ ਇਸਰਾਏਲ ਉੱਤੇ ਪ੍ਰਗਟ ਹੋਣ।”
32ਇਸ ਦੇ ਇਲਾਵਾ ਯੋਹਨ ਨੇ ਇਹ ਗਵਾਹੀ ਵੀ ਦਿੱਤੀ, “ਮੈਂ ਸਵਰਗ ਤੋਂ ਪਵਿੱਤਰ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।
33ਮੈਂ ਉਸ ਨੂੰ ਨਹੀਂ ਜਾਣਦਾ ਸੀ ਪਰ ਪਰਮੇਸ਼ਵਰ, ਜਿਨ੍ਹਾਂ ਨੇ ਮੈਨੂੰ ਪਾਣੀ ਨਾਲ ਬਪਤਿਸਮਾ ਦੇਣ ਲਈ ਭੇਜਿਆ, ਉਸ ਨੇ ਮੈਨੂੰ ਦੱਸਿਆ, ‘ਜਿਸ ਉੱਤੇ ਤੂੰ ਆਤਮਾ ਨੂੰ ਉੱਤਰਦੇ ਅਤੇ ਠਹਿਰਦੇ ਹੋਏ ਦੇਖੇਗਾ ਉਹੀ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।’