ਯੋਹਨ 1

ਮੈਂ ਉਸ ਨੂੰ ਨਹੀਂ ਜਾਣਦਾ ਸੀ ਪਰ ਪਰਮੇਸ਼ਵਰ, ਜਿਨ੍ਹਾਂ ਨੇ ਮੈਨੂੰ ਪਾਣੀ ਨਾਲ ਬਪਤਿਸਮਾ ਦੇਣ ਲਈ ਭੇਜਿਆ, ਉਸ ਨੇ ਮੈਨੂੰ ਦੱਸਿਆ, ‘ਜਿਸ ਉੱਤੇ ਤੂੰ ਆਤਮਾ ਨੂੰ ਉੱਤਰਦੇ ਅਤੇ ਠਹਿਰਦੇ ਹੋਏ ਦੇਖੇਗਾ ਉਹੀ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।’

John 1:33 (UKJV) And I knew him not: but he that sent me to baptize with water, the same said unto me, Upon whom you shall see the Spirit descending, and remaining on him, the same is he which baptizes with the Holy Spirit.

31ਮੈਂ ਵੀ ਉਸ ਨੂੰ ਨਹੀਂ ਜਾਣਦਾ ਸੀ, ਮੈਂ ਪਾਣੀ ਵਿੱਚ ਬਪਤਿਸਮਾ ਦਿੰਦਾ ਹੋਇਆ ਇਸ ਲਈ ਆਇਆ ਕਿ ਉਹ ਇਸਰਾਏਲ ਉੱਤੇ ਪ੍ਰਗਟ ਹੋਣ।”

32ਇਸ ਦੇ ਇਲਾਵਾ ਯੋਹਨ ਨੇ ਇਹ ਗਵਾਹੀ ਵੀ ਦਿੱਤੀ, “ਮੈਂ ਸਵਰਗ ਤੋਂ ਪਵਿੱਤਰ ਆਤਮਾ ਨੂੰ ਕਬੂਤਰ ਦੇ ਸਮਾਨ ਉੱਤਰਦਾ ਅਤੇ ਉਸ ਦੇ ਉੱਤੇ ਠਹਿਰਦਾ ਹੋਇਆ ਵੇਖਿਆ।

33ਮੈਂ ਉਸ ਨੂੰ ਨਹੀਂ ਜਾਣਦਾ ਸੀ ਪਰ ਪਰਮੇਸ਼ਵਰ, ਜਿਨ੍ਹਾਂ ਨੇ ਮੈਨੂੰ ਪਾਣੀ ਨਾਲ ਬਪਤਿਸਮਾ ਦੇਣ ਲਈ ਭੇਜਿਆ, ਉਸ ਨੇ ਮੈਨੂੰ ਦੱਸਿਆ, ‘ਜਿਸ ਉੱਤੇ ਤੂੰ ਆਤਮਾ ਨੂੰ ਉੱਤਰਦੇ ਅਤੇ ਠਹਿਰਦੇ ਹੋਏ ਦੇਖੇਗਾ ਉਹੀ ਪਵਿੱਤਰ ਆਤਮਾ ਨਾਲ ਬਪਤਿਸਮਾ ਦੇਵੇਗਾ।’

34ਆਪ ਮੈਂ ਇਹ ਵੇਖਿਆ ਅਤੇ ਮੈਂ ਇਸ ਦਾ ਗਵਾਹ ਹਾਂ ਕਿ ਇਹੀ ਪਰਮੇਸ਼ਵਰ ਦਾ ਪੁੱਤਰ ਹੈ।”

35ਅਗਲੇ ਦਿਨ ਜਦੋਂ ਯੋਹਨ ਆਪਣੇ ਦੋ ਚੇਲਿਆਂ ਦੇ ਨਾਲ ਖੜ੍ਹਾ ਸੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.