35ਅਗਲੇ ਦਿਨ ਜਦੋਂ ਯੋਹਨ ਆਪਣੇ ਦੋ ਚੇਲਿਆਂ ਦੇ ਨਾਲ ਖੜ੍ਹਾ ਸੀ,
36ਉਹਨਾਂ ਨੇ ਯਿਸ਼ੂ ਨੂੰ ਜਾਂਦੇ ਹੋਏ ਵੇਖ ਕੇ ਕਿਹਾ, “ਉਹ ਵੇਖੋ! ਪਰਮੇਸ਼ਵਰ ਦਾ ਮੇਮਣਾ!”
37ਇਹ ਗੱਲ ਸੁਣ ਕੇ ਦੋਵੇਂ ਚੇਲੇ ਯਿਸ਼ੂ ਦੇ ਮਗਰ ਤੁਰ ਪਏ।
38ਯਿਸ਼ੂ ਨੇ ਉਹਨਾਂ ਨੂੰ ਆਪਣੇ ਮਗਰ ਆਉਂਦੇ ਵੇਖ ਕੇ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ?” ਉਹਨਾਂ ਨੇ ਕਿਹਾ, “ਹੇ ਰੱਬੀ (ਅਰਥਾਤ ਹੇ ਗੁਰੂ), ਤੁਸੀਂ ਕਿੱਥੇ ਰਹਿੰਦੇ ਹੋ?”
39ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਅਤੇ ਵੇਖ ਲਓ।” ਇਸ ਲਈ ਚੇਲਿਆਂ ਨੇ ਜਾ ਕੇ ਮਸੀਹ ਯਿਸ਼ੂ ਦਾ ਘਰ ਵੇਖਿਆ ਅਤੇ ਉਹ ਪੂਰਾ ਦਿਨ ਉਸ ਦੇ ਨਾਲ ਰਹੇ। ਉਸ ਵੇਲੇ ਲਗਭਗ ਦੁਪਹਿਰ ਦੇ ਚਾਰ ਵਜੇ ਸਨ।