ਯੋਹਨ 1

ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਅਤੇ ਵੇਖ ਲਓ।” ਇਸ ਲਈ ਚੇਲਿਆਂ ਨੇ ਜਾ ਕੇ ਮਸੀਹ ਯਿਸ਼ੂ ਦਾ ਘਰ ਵੇਖਿਆ ਅਤੇ ਉਹ ਪੂਰਾ ਦਿਨ ਉਸ ਦੇ ਨਾਲ ਰਹੇ। ਉਸ ਵੇਲੇ ਲਗਭਗ ਦੁਪਹਿਰ ਦੇ ਚਾਰ ਵਜੇ ਸਨ।

John 1:39 (UKJV) He says unto them, Come and see. They came and saw where he dwelt, and abode with him that day: for it was about the tenth hour.

37ਇਹ ਗੱਲ ਸੁਣ ਕੇ ਦੋਵੇਂ ਚੇਲੇ ਯਿਸ਼ੂ ਦੇ ਮਗਰ ਤੁਰ ਪਏ।

38ਯਿਸ਼ੂ ਨੇ ਉਹਨਾਂ ਨੂੰ ਆਪਣੇ ਮਗਰ ਆਉਂਦੇ ਵੇਖ ਕੇ ਪੁੱਛਿਆ, “ਤੁਸੀਂ ਕੀ ਚਾਹੁੰਦੇ ਹੋ?” ਉਹਨਾਂ ਨੇ ਕਿਹਾ, “ਹੇ ਰੱਬੀ (ਅਰਥਾਤ ਹੇ ਗੁਰੂ), ਤੁਸੀਂ ਕਿੱਥੇ ਰਹਿੰਦੇ ਹੋ?”

39ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਅਤੇ ਵੇਖ ਲਓ।” ਇਸ ਲਈ ਚੇਲਿਆਂ ਨੇ ਜਾ ਕੇ ਮਸੀਹ ਯਿਸ਼ੂ ਦਾ ਘਰ ਵੇਖਿਆ ਅਤੇ ਉਹ ਪੂਰਾ ਦਿਨ ਉਸ ਦੇ ਨਾਲ ਰਹੇ। ਉਸ ਵੇਲੇ ਲਗਭਗ ਦੁਪਹਿਰ ਦੇ ਚਾਰ ਵਜੇ ਸਨ।

40ਦੋ ਚੇਲੇ ਜਿਹੜੇ ਯੋਹਨ ਦੀ ਗੱਲ ਸੁਣ ਕੇ ਯਿਸ਼ੂ ਦੇ ਪਿੱਛੇ ਚੱਲ ਪਏ ਸਨ। ਉਹਨਾਂ ਵਿੱਚੋਂ ਇੱਕ ਸ਼ਿਮਓਨ ਪਤਰਸ ਦਾ ਭਰਾ ਆਂਦਰੇਯਾਸ ਸੀ।

41ਆਂਦਰੇਯਾਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਸ਼ਿਮਓਨ ਨੂੰ ਲੱਭਿਆ ਅਤੇ ਉਸ ਨੂੰ ਦੱਸਿਆ, “ਕਿ ਸਾਨੂੰ ਮਸੀਹ, ਜੋ ਕਿ ਪਰਮੇਸ਼ਵਰ ਦਾ ਅਭਿਸ਼ਿਕਤ ਹੈ ਉਹ ਮਿਲ ਗਏ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.