39ਯਿਸ਼ੂ ਨੇ ਉਹਨਾਂ ਨੂੰ ਕਿਹਾ, “ਆਓ ਅਤੇ ਵੇਖ ਲਓ।” ਇਸ ਲਈ ਚੇਲਿਆਂ ਨੇ ਜਾ ਕੇ ਮਸੀਹ ਯਿਸ਼ੂ ਦਾ ਘਰ ਵੇਖਿਆ ਅਤੇ ਉਹ ਪੂਰਾ ਦਿਨ ਉਸ ਦੇ ਨਾਲ ਰਹੇ। ਉਸ ਵੇਲੇ ਲਗਭਗ ਦੁਪਹਿਰ ਦੇ ਚਾਰ ਵਜੇ ਸਨ।
40ਦੋ ਚੇਲੇ ਜਿਹੜੇ ਯੋਹਨ ਦੀ ਗੱਲ ਸੁਣ ਕੇ ਯਿਸ਼ੂ ਦੇ ਪਿੱਛੇ ਚੱਲ ਪਏ ਸਨ। ਉਹਨਾਂ ਵਿੱਚੋਂ ਇੱਕ ਸ਼ਿਮਓਨ ਪਤਰਸ ਦਾ ਭਰਾ ਆਂਦਰੇਯਾਸ ਸੀ।
41ਆਂਦਰੇਯਾਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਸ਼ਿਮਓਨ ਨੂੰ ਲੱਭਿਆ ਅਤੇ ਉਸ ਨੂੰ ਦੱਸਿਆ, “ਕਿ ਸਾਨੂੰ ਮਸੀਹ, ਜੋ ਕਿ ਪਰਮੇਸ਼ਵਰ ਦਾ ਅਭਿਸ਼ਿਕਤ ਹੈ ਉਹ ਮਿਲ ਗਏ ਹਨ।”
42ਤਦ ਆਂਦਰੇਯਾਸ ਉਹਨਾਂ ਨੂੰ ਮਸੀਹ ਯਿਸ਼ੂ ਦੇ ਕੋਲ ਲਿਆਇਆ। ਮਸੀਹ ਯਿਸ਼ੂ ਨੇ ਸ਼ਿਮਓਨ ਦੇ ਵੱਲ ਵੇਖ ਕੇ ਕਿਹਾ, “ਤੂੰ ਯੋਹਨ ਦਾ ਪੁੱਤਰ ਸ਼ਿਮਓਨ ਹੈ, ਤੂੰ ਕੈਫ਼ਾਸ ਅਰਥਾਤ ਪਤਰਸ ਅਖਵਾਏਂਗਾ।”
43ਅਗਲੇ ਦਿਨ ਗਲੀਲ ਦੇ ਸੂਬੇ ਨੂੰ ਜਾਂਦੇ ਹੋਏ ਯਿਸ਼ੂ ਦੀ ਮੁਲਾਕਾਤ ਫਿਲਿੱਪਾਸ ਨਾਲ ਹੋਈ। ਯਿਸ਼ੂ ਨੇ ਫਿਲਿੱਪਾਸ ਨੂੰ ਕਿਹਾ, “ਤੂੰ ਮੇਰੇ ਪਿੱਛੇ ਚੱਲ।”