ਯੋਹਨ 1

ਫਿਲਿੱਪਾਸ ਨੇ ਨਾਥਾਨਇਲ ਨੂੰ ਲੱਭ ਕੇ ਉਸ ਨੂੰ ਕਿਹਾ, “ਜਿਨ੍ਹਾਂ ਦਾ ਜ਼ਿਕਰ ਬਿਵਸਥਾ ਵਿੱਚ ਮੋਸ਼ੇਹ ਅਤੇ ਨਬੀਆਂ ਨੇ ਕੀਤਾ ਹੈ, ਉਹ ਸਾਨੂੰ ਮਿਲ ਗਿਆ ਹੈ, ਉਹ ਨਾਜ਼ਰੇਥ ਦਾ ਨਿਵਾਸੀ ਯੋਸੇਫ਼ ਦਾ ਪੁੱਤਰ ਯਿਸ਼ੂ ਹੈ।”

John 1:45 (UKJV) Philip finds Nathanael, and says unto him, We have found him, of whom Moses in the law, and the prophets, did write, Jesus of Nazareth, the son of Joseph.

43ਅਗਲੇ ਦਿਨ ਗਲੀਲ ਦੇ ਸੂਬੇ ਨੂੰ ਜਾਂਦੇ ਹੋਏ ਯਿਸ਼ੂ ਦੀ ਮੁਲਾਕਾਤ ਫਿਲਿੱਪਾਸ ਨਾਲ ਹੋਈ। ਯਿਸ਼ੂ ਨੇ ਫਿਲਿੱਪਾਸ ਨੂੰ ਕਿਹਾ, “ਤੂੰ ਮੇਰੇ ਪਿੱਛੇ ਚੱਲ।”

44ਫਿਲਿੱਪਾਸ ਬੈਥਸੈਦਾ ਸ਼ਹਿਰ ਦਾ ਸੀ, ਜੋ ਆਂਦਰੇਯਾਸ ਅਤੇ ਪਤਰਸ ਦਾ ਨਗਰ ਵੀ ਸੀ।

45ਫਿਲਿੱਪਾਸ ਨੇ ਨਾਥਾਨਇਲ ਨੂੰ ਲੱਭ ਕੇ ਉਸ ਨੂੰ ਕਿਹਾ, “ਜਿਨ੍ਹਾਂ ਦਾ ਜ਼ਿਕਰ ਬਿਵਸਥਾ ਵਿੱਚ ਮੋਸ਼ੇਹ ਅਤੇ ਨਬੀਆਂ ਨੇ ਕੀਤਾ ਹੈ, ਉਹ ਸਾਨੂੰ ਮਿਲ ਗਿਆ ਹੈ, ਉਹ ਨਾਜ਼ਰੇਥ ਦਾ ਨਿਵਾਸੀ ਯੋਸੇਫ਼ ਦਾ ਪੁੱਤਰ ਯਿਸ਼ੂ ਹੈ।”

46ਇਹ ਸੁਣ ਨਾਥਾਨਇਲ ਨੇ ਤੁਰੰਤ ਉਹਨਾਂ ਨੂੰ ਪੁੱਛਿਆ, “ਕੀ ਨਾਜ਼ਰੇਥ ਵਿੱਚੋਂ ਵੀ ਕੁਝ ਚੰਗਾ ਨਿਕਲ ਸਕਦਾ ਹੈ?” ਫਿਲਿੱਪਾਸ ਨੇ ਜਵਾਬ ਦਿੱਤਾ, “ਆ ਤੇ ਵੇਖ।”

47ਯਿਸ਼ੂ ਨੇ ਨਾਥਾਨਇਲ ਨੂੰ ਆਪਣੀ ਵੱਲ ਆਉਂਦੇ ਵੇਖ ਉਸ ਦੇ ਵਿਸ਼ੇ ਵਿੱਚ ਕਿਹਾ, “ਵੇਖੋ! ਇਹ ਇੱਕ ਸੱਚਾ ਇਸਰਾਏਲੀ ਹੈ, ਜਿਸ ਵਿੱਚ ਕੋਈ ਬੇਈਮਾਨੀ ਨਹੀਂ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.