44ਫਿਲਿੱਪਾਸ ਬੈਥਸੈਦਾ ਸ਼ਹਿਰ ਦਾ ਸੀ, ਜੋ ਆਂਦਰੇਯਾਸ ਅਤੇ ਪਤਰਸ ਦਾ ਨਗਰ ਵੀ ਸੀ।
45ਫਿਲਿੱਪਾਸ ਨੇ ਨਾਥਾਨਇਲ ਨੂੰ ਲੱਭ ਕੇ ਉਸ ਨੂੰ ਕਿਹਾ, “ਜਿਨ੍ਹਾਂ ਦਾ ਜ਼ਿਕਰ ਬਿਵਸਥਾ ਵਿੱਚ ਮੋਸ਼ੇਹ ਅਤੇ ਨਬੀਆਂ ਨੇ ਕੀਤਾ ਹੈ, ਉਹ ਸਾਨੂੰ ਮਿਲ ਗਿਆ ਹੈ, ਉਹ ਨਾਜ਼ਰੇਥ ਦਾ ਨਿਵਾਸੀ ਯੋਸੇਫ਼ ਦਾ ਪੁੱਤਰ ਯਿਸ਼ੂ ਹੈ।”
46ਇਹ ਸੁਣ ਨਾਥਾਨਇਲ ਨੇ ਤੁਰੰਤ ਉਹਨਾਂ ਨੂੰ ਪੁੱਛਿਆ, “ਕੀ ਨਾਜ਼ਰੇਥ ਵਿੱਚੋਂ ਵੀ ਕੁਝ ਚੰਗਾ ਨਿਕਲ ਸਕਦਾ ਹੈ?” ਫਿਲਿੱਪਾਸ ਨੇ ਜਵਾਬ ਦਿੱਤਾ, “ਆ ਤੇ ਵੇਖ।”
47ਯਿਸ਼ੂ ਨੇ ਨਾਥਾਨਇਲ ਨੂੰ ਆਪਣੀ ਵੱਲ ਆਉਂਦੇ ਵੇਖ ਉਸ ਦੇ ਵਿਸ਼ੇ ਵਿੱਚ ਕਿਹਾ, “ਵੇਖੋ! ਇਹ ਇੱਕ ਸੱਚਾ ਇਸਰਾਏਲੀ ਹੈ, ਜਿਸ ਵਿੱਚ ਕੋਈ ਬੇਈਮਾਨੀ ਨਹੀਂ ਹੈ।”
48ਨਾਥਾਨਇਲ ਨੇ ਯਿਸ਼ੂ ਨੂੰ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਇਸ ਤੋਂ ਪਹਿਲਾਂ ਕਿ ਫਿਲਿੱਪਾਸ ਨੇ ਤੈਨੂੰ ਬੁਲਾਇਆ, ਮੈਂ ਤੈਨੂੰ ਹੰਜ਼ੀਰ ਦੇ ਰੁੱਖ ਦੇ ਹੇਠਾਂ ਵੇਖਿਆ ਸੀ।”