ਯੋਹਨ 1

ਨਾਥਾਨਇਲ ਨੇ ਕਿਹਾ, “ਰੱਬੀ, ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ! ਤੁਸੀਂ ਇਸਰਾਏਲ ਦੇ ਰਾਜੇ ਹੋ!”

John 1:49 (UKJV) Nathanael answered and says unto him, Rabbi, you are the Son of God; you are the King of Israel.

47ਯਿਸ਼ੂ ਨੇ ਨਾਥਾਨਇਲ ਨੂੰ ਆਪਣੀ ਵੱਲ ਆਉਂਦੇ ਵੇਖ ਉਸ ਦੇ ਵਿਸ਼ੇ ਵਿੱਚ ਕਿਹਾ, “ਵੇਖੋ! ਇਹ ਇੱਕ ਸੱਚਾ ਇਸਰਾਏਲੀ ਹੈ, ਜਿਸ ਵਿੱਚ ਕੋਈ ਬੇਈਮਾਨੀ ਨਹੀਂ ਹੈ।”

48ਨਾਥਾਨਇਲ ਨੇ ਯਿਸ਼ੂ ਨੂੰ ਪੁੱਛਿਆ, “ਤੁਸੀਂ ਮੈਨੂੰ ਕਿਵੇਂ ਜਾਣਦੇ ਹੋ?” ਯਿਸ਼ੂ ਨੇ ਉਸ ਨੂੰ ਜਵਾਬ ਦਿੱਤਾ, “ਇਸ ਤੋਂ ਪਹਿਲਾਂ ਕਿ ਫਿਲਿੱਪਾਸ ਨੇ ਤੈਨੂੰ ਬੁਲਾਇਆ, ਮੈਂ ਤੈਨੂੰ ਹੰਜ਼ੀਰ ਦੇ ਰੁੱਖ ਦੇ ਹੇਠਾਂ ਵੇਖਿਆ ਸੀ।”

49ਨਾਥਾਨਇਲ ਨੇ ਕਿਹਾ, “ਰੱਬੀ, ਤੁਸੀਂ ਪਰਮੇਸ਼ਵਰ ਦੇ ਪੁੱਤਰ ਹੋ! ਤੁਸੀਂ ਇਸਰਾਏਲ ਦੇ ਰਾਜੇ ਹੋ!”

50ਤਦ ਯਿਸ਼ੂ ਨੇ ਉਸ ਨੂੰ ਕਿਹਾ, “ਤੂੰ ਵਿਸ਼ਵਾਸ ਇਸ ਲਈ ਕਰਦਾ ਹੈ ਕਿਉਂਕਿ ਮੈਂ ਤੈਨੂੰ ਇਹ ਕਿਹਾ ਕਿ ਮੈਂ ਤੈਨੂੰ ਹੰਜ਼ੀਰ ਦੇ ਰੁੱਖ ਦੇ ਹੇਠਾਂ ਵੇਖਿਆ। ਤੂੰ ਇਸ ਤੋਂ ਵੀ ਜ਼ਿਆਦਾ ਵੱਡੇ-ਵੱਡੇ ਕੰਮ ਦੇਖੇਗਾ।”

51ਤਦ ਯਿਸ਼ੂ ਨੇ ਇਹ ਵੀ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ: ਤੁਸੀਂ ਸਵਰਗ ਨੂੰ ਖੁੱਲ੍ਹਾ ਹੋਇਆ ਅਤੇ ਪਰਮੇਸ਼ਵਰ ਦੇ ਸਵਰਗਦੂਤਾਂ ਨੂੰ ਮਨੁੱਖ ਦੇ ਪੁੱਤਰ ਦੇ ਲਈ ਹੇਠਾਂ ਆਉਂਦੇ ਅਤੇ ਉੱਤੇ ਜਾਂਦੇ ਹੋਏ ਦੇਖੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.