9ਮੈਂ ਦਰਵਾਜ਼ਾ ਹਾਂ; ਉਹ ਜੋ ਵੀ ਮੇਰੇ ਰਾਹੀਂ ਪਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆ ਜਾ ਸਕਣਗੇ, ਅਤੇ ਉਹਨਾਂ ਨੂੰ ਚਾਰਾ ਮਿਲੇਗਾ।
10ਚੋਰ, ਚੋਰੀ ਕਰਨ, ਮਾਰਨ ਅਤੇ ਨਾਸ਼ ਕਰਨ ਲਈ ਹੀ ਆਉਂਦਾ ਹੈ; ਮੈਂ ਇਸ ਲਈ ਆਇਆ ਹਾਂ ਕਿ ਉਹਨਾਂ ਨੂੰ ਜੀਵਨ ਮਿਲੇ ਸਗੋਂ ਬੁਹਮੁੱਲਾ ਜੀਵਨ ਮਿਲੇ।
11“ਮੈਂ ਚੰਗਾ ਚਰਵਾਹਾ ਹਾਂ। ਇੱਕ ਚੰਗਾ ਚਰਵਾਹਾ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹੈ।
12ਜੋ ਕਾਮਾ ਹੈ ਉਹ ਚਰਵਾਹਾ ਨਹੀਂ ਹੁੰਦਾ ਅਤੇ ਭੇਡਾਂ ਦਾ ਮਾਲਕ ਨਹੀਂ ਹੁੰਦਾ। ਇਸ ਲਈ ਜਦੋਂ ਉਹ ਬਘਿਆੜ ਨੂੰ ਆਉਂਦਾ ਵੇਖਦਾ ਹੈ, ਤਾਂ ਉਹ ਭੇਡਾਂ ਨੂੰ ਛੱਡ ਦਿੰਦਾ ਹੈ ਅਤੇ ਭੱਜ ਜਾਂਦਾ ਹੈ। ਫਿਰ ਬਘਿਆੜ ਭੇਡਾਂ ਉੱਤੇ ਹਮਲਾ ਕਰਦਾ ਹੈ ਅਤੇ ਸਾਰੀਆਂ ਭੇਡਾਂ ਨੂੰ ਖੇਰੂੰ-ਖੇਰੂੰ ਕਰ ਦਿੰਦਾ ਹੈ।
13ਉਹ ਕਾਮਾ ਭੱਜ ਜਾਂਦਾ ਹੈ ਕਿਉਂਕਿ ਉਹ ਇੱਕ ਮਜ਼ਦੂਰ ਹੈ ਅਤੇ ਭੇਡਾਂ ਦੀ ਪਰਵਾਹ ਨਹੀਂ ਕਰਦਾ।