11“ਮੈਂ ਚੰਗਾ ਚਰਵਾਹਾ ਹਾਂ। ਇੱਕ ਚੰਗਾ ਚਰਵਾਹਾ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹੈ।
12ਜੋ ਕਾਮਾ ਹੈ ਉਹ ਚਰਵਾਹਾ ਨਹੀਂ ਹੁੰਦਾ ਅਤੇ ਭੇਡਾਂ ਦਾ ਮਾਲਕ ਨਹੀਂ ਹੁੰਦਾ। ਇਸ ਲਈ ਜਦੋਂ ਉਹ ਬਘਿਆੜ ਨੂੰ ਆਉਂਦਾ ਵੇਖਦਾ ਹੈ, ਤਾਂ ਉਹ ਭੇਡਾਂ ਨੂੰ ਛੱਡ ਦਿੰਦਾ ਹੈ ਅਤੇ ਭੱਜ ਜਾਂਦਾ ਹੈ। ਫਿਰ ਬਘਿਆੜ ਭੇਡਾਂ ਉੱਤੇ ਹਮਲਾ ਕਰਦਾ ਹੈ ਅਤੇ ਸਾਰੀਆਂ ਭੇਡਾਂ ਨੂੰ ਖੇਰੂੰ-ਖੇਰੂੰ ਕਰ ਦਿੰਦਾ ਹੈ।
13ਉਹ ਕਾਮਾ ਭੱਜ ਜਾਂਦਾ ਹੈ ਕਿਉਂਕਿ ਉਹ ਇੱਕ ਮਜ਼ਦੂਰ ਹੈ ਅਤੇ ਭੇਡਾਂ ਦੀ ਪਰਵਾਹ ਨਹੀਂ ਕਰਦਾ।
14“ਮੈਂ ਚੰਗਾ ਚਰਵਾਹਾ ਹਾਂ; ਅਤੇ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਮੇਰੀਆਂ ਭੇਡਾਂ ਮੈਨੂੰ ਜਾਣਦੀਆਂ ਹਨ।
15ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਅਤੇ ਮੈਂ ਪਿਤਾ ਨੂੰ ਜਾਣਦਾ ਹਾਂ, ਅਤੇ ਮੈਂ ਆਪਣੀਆਂ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹਾਂ।