13ਉਹ ਕਾਮਾ ਭੱਜ ਜਾਂਦਾ ਹੈ ਕਿਉਂਕਿ ਉਹ ਇੱਕ ਮਜ਼ਦੂਰ ਹੈ ਅਤੇ ਭੇਡਾਂ ਦੀ ਪਰਵਾਹ ਨਹੀਂ ਕਰਦਾ।
14“ਮੈਂ ਚੰਗਾ ਚਰਵਾਹਾ ਹਾਂ; ਅਤੇ ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ ਅਤੇ ਮੇਰੀਆਂ ਭੇਡਾਂ ਮੈਨੂੰ ਜਾਣਦੀਆਂ ਹਨ।
15ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਅਤੇ ਮੈਂ ਪਿਤਾ ਨੂੰ ਜਾਣਦਾ ਹਾਂ, ਅਤੇ ਮੈਂ ਆਪਣੀਆਂ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹਾਂ।
16ਮੇਰੇ ਕੋਲ ਹੋਰ ਭੇਡਾਂ ਹਨ ਜੋ ਇਸ ਵਾੜੇ ਦੀਆਂ ਨਹੀਂ ਹਨ। ਮੇਰਾ ਉਹਨਾਂ ਨੂੰ ਲਿਆਉਣਾ ਜ਼ਰੂਰੀ ਹੈ। ਉਹ ਵੀ ਮੇਰੀ ਆਵਾਜ਼ ਸੁਣਨਗੇ ਅਤੇ ਇੱਕ ਹੀ ਇੱਜੜ ਅਤੇ ਇੱਕ ਹੀ ਚਰਵਾਹਾ ਹੋਵੇਗਾ।
17ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣਾ ਜੀਵਨ ਦਿੰਦਾ ਹਾਂ, ਪਰ ਮੈਂ ਇਸ ਨੂੰ ਦੁਬਾਰਾ ਜੀਉਂਦਾ ਕਰ ਸਕਦਾ ਹਾਂ।