15ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਅਤੇ ਮੈਂ ਪਿਤਾ ਨੂੰ ਜਾਣਦਾ ਹਾਂ, ਅਤੇ ਮੈਂ ਆਪਣੀਆਂ ਭੇਡਾਂ ਲਈ ਆਪਣੀ ਜਾਨ ਦੇ ਦਿੰਦਾ ਹਾਂ।
16ਮੇਰੇ ਕੋਲ ਹੋਰ ਭੇਡਾਂ ਹਨ ਜੋ ਇਸ ਵਾੜੇ ਦੀਆਂ ਨਹੀਂ ਹਨ। ਮੇਰਾ ਉਹਨਾਂ ਨੂੰ ਲਿਆਉਣਾ ਜ਼ਰੂਰੀ ਹੈ। ਉਹ ਵੀ ਮੇਰੀ ਆਵਾਜ਼ ਸੁਣਨਗੇ ਅਤੇ ਇੱਕ ਹੀ ਇੱਜੜ ਅਤੇ ਇੱਕ ਹੀ ਚਰਵਾਹਾ ਹੋਵੇਗਾ।
17ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣਾ ਜੀਵਨ ਦਿੰਦਾ ਹਾਂ, ਪਰ ਮੈਂ ਇਸ ਨੂੰ ਦੁਬਾਰਾ ਜੀਉਂਦਾ ਕਰ ਸਕਦਾ ਹਾਂ।
18ਕੋਈ ਵੀ ਮੇਰੇ ਤੋਂ ਜਾਨ ਨਹੀਂ ਲੈਂਦਾ, ਪਰ ਮੈਂ ਇਸ ਨੂੰ ਆਪਣੀ ਮਰਜ਼ੀ ਅਨੁਸਾਰ ਦਿੰਦਾ ਹਾਂ। ਮੇਰੇ ਕੋਲ ਇਸ ਨੂੰ ਰੱਖਣ ਦਾ ਅਧਿਕਾਰ ਅਤੇ ਇਸ ਨੂੰ ਦੁਬਾਰਾ ਲੈਣ ਦਾ ਅਧਿਕਾਰ ਵੀ ਹੈ। ਇਹ ਹੁਕਮ ਮੈਨੂੰ ਮੇਰੇ ਪਿਤਾ ਵੱਲੋਂ ਮਿਲਿਆ ਹੈ।”
19ਜਿਹੜੇ ਯਹੂਦੀ ਇਹ ਸ਼ਬਦ ਸੁਣ ਰਹੇ ਸਨ ਉਹ ਦੁਬਾਰਾ ਆਪਸ ਵਿੱਚ ਸਹਿਮਤ ਨਹੀਂ ਸਨ।