ਯੋਹਨ 10

ਜਿਹੜਾ ਦਰਵਾਜ਼ੇ ਰਾਹੀਂ ਪ੍ਰਵੇਸ਼ ਹੁੰਦਾ ਹੈ ਉਹ ਭੇਡਾਂ ਦਾ ਚਰਵਾਹਾ ਹੈ।

John 10:2 (UKJV) But he that enters in by the door is the shepherd of the sheep.

1“ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਫ਼ਰੀਸੀਓ, ਜਿਹੜਾ ਵੀ ਦਰਵਾਜ਼ੇ ਰਾਹੀਂ ਭੇਡਾਂ ਦੇ ਵਾੜੇ ਵਿੱਚ ਨਹੀਂ ਆਉਂਦਾ, ਪਰ ਕਿਸੇ ਹੋਰ ਤਰੀਕੇ ਨਾਲ ਆਉਂਦਾ ਹੈ, ਉਹ ਚੋਰ ਅਤੇ ਡਾਕੂ ਹੈ।

2ਜਿਹੜਾ ਦਰਵਾਜ਼ੇ ਰਾਹੀਂ ਪ੍ਰਵੇਸ਼ ਹੁੰਦਾ ਹੈ ਉਹ ਭੇਡਾਂ ਦਾ ਚਰਵਾਹਾ ਹੈ।

3ਦਰਬਾਨ ਉਸ ਲਈ ਦਰਵਾਜ਼ਾ ਖੋਲ੍ਹਦਾ ਹੈ, ਅਤੇ ਭੇਡਾਂ ਉਸ ਦੀ ਆਵਾਜ਼ ਸੁਣਦੀਆਂ ਹਨ। ਉਹ ਆਪਣੀਆਂ ਭੇਡਾਂ ਨੂੰ ਨਾਮ ਲੈ ਕੇ ਬੁਲਾਉਂਦਾ ਹੈ ਅਤੇ ਉਹਨਾਂ ਦੀ ਅਗਵਾਈ ਕਰਦਾ ਹੈ।

4ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਲੈ ਕੇ ਜਾਂਦਾ ਹੈ, ਤਾਂ ਉਹ ਭੇਡਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਉਸ ਦੀਆਂ ਭੇਡਾਂ ਉਸ ਦਾ ਪਿੱਛਾ ਕਰਦਿਆਂ ਹਨ ਕਿਉਂਕਿ ਉਹ ਉਸ ਦੀ ਆਵਾਜ਼ ਨੂੰ ਪਛਾਣਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.