20ਉਹਨਾਂ ਵਿੱਚੋਂ ਕਈਆਂ ਨੇ ਕਿਹਾ, “ਇਸ ਵਿੱਚ ਭੂਤ ਹੈ ਅਤੇ ਇਹ ਪਾਗਲ ਹੈ। ਉਸ ਨੂੰ ਕਿਉਂ ਸੁਣਦੇ ਹੋ?”
21ਪਰ ਕੁਝ ਹੋਰਾਂ ਨੇ ਕਿਹਾ, “ਇਹ ਬਚਨ ਭੂਤ ਚਿੰਬੜੇ ਆਦਮੀ ਦੇ ਨਹੀਂ ਹਨ। ਕੀ ਕੋਈ ਭੂਤ ਅੰਨ੍ਹੇ ਦੀਆਂ ਅੱਖਾਂ ਖੋਲ੍ਹ ਸਕਦਾ ਹੈ?”
22ਫਿਰ ਯੇਰੂਸ਼ਲੇਮ ਵਿੱਚ ਹੈਕਲ ਦਾ ਸਮਰਪਣ ਕਰਨ ਦਾ ਤਿਉਹਾਰ ਆਇਆ। ਇਹ ਸਰਦੀਆਂ ਦੀ ਰੁੱਤ ਸੀ,
23ਅਤੇ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਸ਼ਲੋਮੋਨ ਦੀ ਡਿਉਢੀ ਵਿੱਚ ਸੀ।
24ਯਹੂਦੀ ਜਿਹੜੇ ਉਹਨਾਂ ਦੇ ਆਸ-ਪਾਸ ਇਕੱਠੇ ਹੋਏ ਸਨ ਕਹਿਣ ਲੱਗੇ, “ਤੁਸੀਂ ਸਾਨੂੰ ਕਦੋਂ ਤੱਕ ਦੁਬਿਧਾ ਵਿੱਚ ਰੱਖੋਂਗੇ? ਜੇ ਤੁਸੀਂ ਮਸੀਹਾ ਹੋ, ਤਾਂ ਸਾਨੂੰ ਸਾਫ਼-ਸਾਫ਼ ਦੱਸੋ।”