ਯੋਹਨ 10

ਯਿਸ਼ੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਾ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਮੇਰੇ ਪਿਤਾ ਦੇ ਨਾਮ ਤੇ ਮੈਂ ਉਹ ਕੰਮ ਕਰਦਾ ਹਾਂ ਕਿਉਂ ਜੋ ਉਹ ਮੇਰੇ ਗਵਾਹ ਦਿੰਦੇ ਹਨ,

John 10:25 (UKJV) Jesus answered them, I told you, and all of you believed not: the works that I do in my Father's name, they bear witness of me.

23ਅਤੇ ਯਿਸ਼ੂ ਹੈਕਲ ਦੇ ਵਿਹੜੇ ਵਿੱਚ ਸ਼ਲੋਮੋਨ ਦੀ ਡਿਉਢੀ ਵਿੱਚ ਸੀ।

24ਯਹੂਦੀ ਜਿਹੜੇ ਉਹਨਾਂ ਦੇ ਆਸ-ਪਾਸ ਇਕੱਠੇ ਹੋਏ ਸਨ ਕਹਿਣ ਲੱਗੇ, “ਤੁਸੀਂ ਸਾਨੂੰ ਕਦੋਂ ਤੱਕ ਦੁਬਿਧਾ ਵਿੱਚ ਰੱਖੋਂਗੇ? ਜੇ ਤੁਸੀਂ ਮਸੀਹਾ ਹੋ, ਤਾਂ ਸਾਨੂੰ ਸਾਫ਼-ਸਾਫ਼ ਦੱਸੋ।”

25ਯਿਸ਼ੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਾ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਮੇਰੇ ਪਿਤਾ ਦੇ ਨਾਮ ਤੇ ਮੈਂ ਉਹ ਕੰਮ ਕਰਦਾ ਹਾਂ ਕਿਉਂ ਜੋ ਉਹ ਮੇਰੇ ਗਵਾਹ ਦਿੰਦੇ ਹਨ,

26ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।

27ਮੇਰੀਆਂ ਭੇਡਾਂ ਮੇਰੀ ਆਵਾਜ਼ ਸੁਣਦੀਆਂ ਹਨ; ਮੈਂ ਉਹਨਾਂ ਨੂੰ ਜਾਣਦਾ ਹਾਂ, ਅਤੇ ਉਹ ਮੇਰੇ ਪਿੱਛੇ-ਪਿੱਛੇ ਚੱਲਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.