26ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
27ਮੇਰੀਆਂ ਭੇਡਾਂ ਮੇਰੀ ਆਵਾਜ਼ ਸੁਣਦੀਆਂ ਹਨ; ਮੈਂ ਉਹਨਾਂ ਨੂੰ ਜਾਣਦਾ ਹਾਂ, ਅਤੇ ਉਹ ਮੇਰੇ ਪਿੱਛੇ-ਪਿੱਛੇ ਚੱਲਦੀਆਂ ਹਨ।
28ਮੈਂ ਉਹਨਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ, ਅਤੇ ਉਹ ਕਦੇ ਨਹੀਂ ਮਰਨਗੀਆਂ। ਕੋਈ ਵੀ ਉਹਨਾਂ ਨੂੰ ਮੇਰੇ ਹੱਥੋਂ ਨਹੀਂ ਖੋਹ ਸਕਦਾ।
29ਮੇਰਾ ਪਿਤਾ ਜੋ ਸਭ ਤੋਂ ਮਹਾਨ ਹੈ ਉਹ ਨੇ ਮੈਨੂੰ ਇਹ ਭੇਡਾਂ ਦਿੱਤੀਆਂ ਹਨ। ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ।
30ਮੈਂ ਅਤੇ ਪਿਤਾ ਇੱਕ ਹਾਂ।”