29ਮੇਰਾ ਪਿਤਾ ਜੋ ਸਭ ਤੋਂ ਮਹਾਨ ਹੈ ਉਹ ਨੇ ਮੈਨੂੰ ਇਹ ਭੇਡਾਂ ਦਿੱਤੀਆਂ ਹਨ। ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ।
30ਮੈਂ ਅਤੇ ਪਿਤਾ ਇੱਕ ਹਾਂ।”
31ਇਸ ਗੱਲ ਤੇ ਫਿਰ ਉਹ ਦੇ ਵਿਰੋਧੀ ਯਹੂਦੀਆਂ ਨੇ ਉਸ ਨੂੰ ਮਾਰਨ ਲਈ ਪੱਥਰ ਚੁੱਕੇ,
32ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਸਾਰੇ ਚੰਗੇ ਕੰਮ ਦਿਖਾਏ ਹਨ। ਇਨ੍ਹਾਂ ਵਿੱਚੋਂ ਕਿਸ ਕੰਮ ਲਈ ਤੁਸੀਂ ਮੈਨੂੰ ਪੱਥਰ ਮਾਰਦੇ ਹੋ?”
33ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਕਿਸੇ ਚੰਗੇ ਕੰਮ ਲਈ ਤੈਨੂੰ ਪੱਥਰ ਨਹੀਂ ਮਾਰ ਰਹੇ, ਪਰ ਉਸ ਕੁਫ਼ਰ ਲਈ ਜੋ ਤੂੰ ਇੱਕ ਆਦਮੀ ਹੋ ਕੇ ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਦਾਅਵਾ ਕਰਦਾ ਹੈਂ।”