ਯੋਹਨ 10

ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਕਿਸੇ ਚੰਗੇ ਕੰਮ ਲਈ ਤੈਨੂੰ ਪੱਥਰ ਨਹੀਂ ਮਾਰ ਰਹੇ, ਪਰ ਉਸ ਕੁਫ਼ਰ ਲਈ ਜੋ ਤੂੰ ਇੱਕ ਆਦਮੀ ਹੋ ਕੇ ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਦਾਅਵਾ ਕਰਦਾ ਹੈਂ।”

John 10:33 (UKJV) The Jews answered him, saying, For a good work we stone you not; but for blasphemy; and because that you, being a man, make yourself God.

31ਇਸ ਗੱਲ ਤੇ ਫਿਰ ਉਹ ਦੇ ਵਿਰੋਧੀ ਯਹੂਦੀਆਂ ਨੇ ਉਸ ਨੂੰ ਮਾਰਨ ਲਈ ਪੱਥਰ ਚੁੱਕੇ,

32ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਸਾਰੇ ਚੰਗੇ ਕੰਮ ਦਿਖਾਏ ਹਨ। ਇਨ੍ਹਾਂ ਵਿੱਚੋਂ ਕਿਸ ਕੰਮ ਲਈ ਤੁਸੀਂ ਮੈਨੂੰ ਪੱਥਰ ਮਾਰਦੇ ਹੋ?”

33ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਕਿਸੇ ਚੰਗੇ ਕੰਮ ਲਈ ਤੈਨੂੰ ਪੱਥਰ ਨਹੀਂ ਮਾਰ ਰਹੇ, ਪਰ ਉਸ ਕੁਫ਼ਰ ਲਈ ਜੋ ਤੂੰ ਇੱਕ ਆਦਮੀ ਹੋ ਕੇ ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਦਾਅਵਾ ਕਰਦਾ ਹੈਂ।”

34ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਇਹ ਤੁਹਾਡੀ ਬਿਵਸਥਾ ਵਿੱਚ ਨਹੀਂ ਲਿਖਿਆ: ਮੈਂ ਕਿਹਾ ਕਿ ਤੁਸੀਂ ਦੇਵਤੇ ਹੋ?

35ਜੇ ਪਰਮੇਸ਼ਵਰ ਨੇ ਉਹਨਾਂ ਨੂੰ ‘ਈਸ਼ਵਰ,’ ਆਖਿਆ ਜਿਨ੍ਹਾਂ ਦੇ ਲਈ ਇਹ ਬਿਵਸਥਾ ਆਈ ਸੀ। ਇਸ ਲਈ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.