ਯੋਹਨ 10

ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਇਹ ਤੁਹਾਡੀ ਬਿਵਸਥਾ ਵਿੱਚ ਨਹੀਂ ਲਿਖਿਆ: ਮੈਂ ਕਿਹਾ ਕਿ ਤੁਸੀਂ ਦੇਵਤੇ ਹੋ?

John 10:34 (UKJV) Jesus answered them, Is it not written in your law, I said, All of you are gods?

32ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਸਾਰੇ ਚੰਗੇ ਕੰਮ ਦਿਖਾਏ ਹਨ। ਇਨ੍ਹਾਂ ਵਿੱਚੋਂ ਕਿਸ ਕੰਮ ਲਈ ਤੁਸੀਂ ਮੈਨੂੰ ਪੱਥਰ ਮਾਰਦੇ ਹੋ?”

33ਯਹੂਦੀਆਂ ਨੇ ਉੱਤਰ ਦਿੱਤਾ, “ਅਸੀਂ ਕਿਸੇ ਚੰਗੇ ਕੰਮ ਲਈ ਤੈਨੂੰ ਪੱਥਰ ਨਹੀਂ ਮਾਰ ਰਹੇ, ਪਰ ਉਸ ਕੁਫ਼ਰ ਲਈ ਜੋ ਤੂੰ ਇੱਕ ਆਦਮੀ ਹੋ ਕੇ ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਦਾਅਵਾ ਕਰਦਾ ਹੈਂ।”

34ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਇਹ ਤੁਹਾਡੀ ਬਿਵਸਥਾ ਵਿੱਚ ਨਹੀਂ ਲਿਖਿਆ: ਮੈਂ ਕਿਹਾ ਕਿ ਤੁਸੀਂ ਦੇਵਤੇ ਹੋ?

35ਜੇ ਪਰਮੇਸ਼ਵਰ ਨੇ ਉਹਨਾਂ ਨੂੰ ‘ਈਸ਼ਵਰ,’ ਆਖਿਆ ਜਿਨ੍ਹਾਂ ਦੇ ਲਈ ਇਹ ਬਿਵਸਥਾ ਆਈ ਸੀ। ਇਸ ਲਈ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।

36ਇਸ ਲਈ ਜਿਸ ਪਿਤਾ ਨੇ ਮੈਨੂੰ ਆਪਣੀ ਮਰਜ਼ੀ ਨਾਲ ਚੁਣਿਆ ਹੈ ਅਤੇ ਦੁਨੀਆਂ ਵਿੱਚ ਭੇਜਿਆ? ਤਾਂ ਫਿਰ ਤੁਸੀਂ ਮੇਰੇ ਉੱਤੇ ਕੁਫ਼ਰ ਬੋਲਣ ਦਾ ਦੋਸ਼ ਕਿਉਂ ਲਗਾਉਂਦੇ ਹੋ ਕਿਉਂਕਿ ਮੈਂ ਕਿਹਾ ਸੀ, ‘ਮੈਂ ਪਰਮੇਸ਼ਵਰ ਦਾ ਪੁੱਤਰ ਹਾਂ’?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.