ਯੋਹਨ 10

ਪਰ ਜੇ ਮੈਂ ਇਹ ਕੰਮ ਕਰਦਾ ਹਾਂ, ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਜਾਣ ਸਕੋਂ ਅਤੇ ਸਮਝੋ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”

John 10:38 (UKJV) But if I do, though all of you believe not me, believe the works: that all of you may know, and believe, that the Father is in me, and I in him.

36ਇਸ ਲਈ ਜਿਸ ਪਿਤਾ ਨੇ ਮੈਨੂੰ ਆਪਣੀ ਮਰਜ਼ੀ ਨਾਲ ਚੁਣਿਆ ਹੈ ਅਤੇ ਦੁਨੀਆਂ ਵਿੱਚ ਭੇਜਿਆ? ਤਾਂ ਫਿਰ ਤੁਸੀਂ ਮੇਰੇ ਉੱਤੇ ਕੁਫ਼ਰ ਬੋਲਣ ਦਾ ਦੋਸ਼ ਕਿਉਂ ਲਗਾਉਂਦੇ ਹੋ ਕਿਉਂਕਿ ਮੈਂ ਕਿਹਾ ਸੀ, ‘ਮੈਂ ਪਰਮੇਸ਼ਵਰ ਦਾ ਪੁੱਤਰ ਹਾਂ’?

37ਮੇਰੇ ਤੇ ਵਿਸ਼ਵਾਸ ਨਾ ਕਰੋ ਜੇ ਮੈਂ ਆਪਣੇ ਪਿਤਾ ਦੇ ਕੰਮ ਨਹੀਂ ਕਰਦਾ।

38ਪਰ ਜੇ ਮੈਂ ਇਹ ਕੰਮ ਕਰਦਾ ਹਾਂ, ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਜਾਣ ਸਕੋਂ ਅਤੇ ਸਮਝੋ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”

39ਉਹਨਾਂ ਫਿਰ ਯਿਸ਼ੂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਉਹਨਾਂ ਦੇ ਕੋਲੋਂ ਚਲੇ ਗਏ।

40ਯਿਸ਼ੂ ਫਿਰ ਯਰਦਨ ਨਦੀ ਦੇ ਪਾਰ ਉਸ ਥਾਂ ਨੂੰ ਚਲਿਆ ਗਿਆ ਜਿੱਥੇ ਯੋਹਨ ਬਪਤਿਸਮਾ ਦਿੰਦਾ ਸੀ। ਅਤੇ ਉਹ ਉੱਥੇ ਹੀ ਰਿਹਾ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.