37ਮੇਰੇ ਤੇ ਵਿਸ਼ਵਾਸ ਨਾ ਕਰੋ ਜੇ ਮੈਂ ਆਪਣੇ ਪਿਤਾ ਦੇ ਕੰਮ ਨਹੀਂ ਕਰਦਾ।
38ਪਰ ਜੇ ਮੈਂ ਇਹ ਕੰਮ ਕਰਦਾ ਹਾਂ, ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਜਾਣ ਸਕੋਂ ਅਤੇ ਸਮਝੋ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
39ਉਹਨਾਂ ਫਿਰ ਯਿਸ਼ੂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਉਹਨਾਂ ਦੇ ਕੋਲੋਂ ਚਲੇ ਗਏ।
40ਯਿਸ਼ੂ ਫਿਰ ਯਰਦਨ ਨਦੀ ਦੇ ਪਾਰ ਉਸ ਥਾਂ ਨੂੰ ਚਲਿਆ ਗਿਆ ਜਿੱਥੇ ਯੋਹਨ ਬਪਤਿਸਮਾ ਦਿੰਦਾ ਸੀ। ਅਤੇ ਉਹ ਉੱਥੇ ਹੀ ਰਿਹਾ,
41ਅਤੇ ਬਹੁਤ ਸਾਰੇ ਲੋਕ ਉਸ ਕੋਲ ਆਏ। ਉਹਨਾਂ ਨੇ ਕਿਹਾ, “ਹਾਲਾਂਕਿ ਯੋਹਨ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੋਹਨ ਨੇ ਇਸ ਆਦਮੀ ਬਾਰੇ ਕਿਹਾ ਉਹ ਸੱਚ ਸੀ।”