24ਮਾਰਥਾ ਨੇ ਉੱਤਰ ਦਿੱਤਾ, “ਮੈਂ ਜਾਣਦੀ ਹਾਂ ਕਿ ਉਹ ਪੁਨਰ-ਉਥਾਨ ਦੇ ਦਿਨ ਜੀਵੇਗਾ।”
25ਯਿਸ਼ੂ ਨੇ ਉਸ ਨੂੰ ਕਿਹਾ, “ਪੁਨਰ-ਉਥਾਨ ਅਤੇ ਜੀਵਨ ਮੈਂ ਹਾਂ। ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਉਹ ਜੀਵੇਗਾ, ਭਾਵੇਂ ਉਹ ਮਰ ਵੀ ਜਾਵੇ;
26ਅਤੇ ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਕੇ ਜਿਉਂਦਾ ਹੈ ਉਹ ਕਦੇ ਨਹੀਂ ਮਰੇਗਾ। ਕੀ ਤੂੰ ਇਸ ਤੇ ਵਿਸ਼ਵਾਸ ਕਰਦੀ ਹੈ?”
27ਉਸ ਨੇ ਉੱਤਰ ਦਿੱਤਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੁਸੀਂ ਹੀ ਮਸੀਹ ਹੋ, ਪਰਮੇਸ਼ਵਰ ਦੇ ਪੁੱਤਰ ਹੋ, ਜੋ ਇਸ ਦੁਨੀਆਂ ਤੇ ਆਉਣ ਵਾਲਾ ਹੈ।”
28ਜਦੋਂ ਉਸ ਨੇ ਇਹ ਕਿਹਾ ਤਾਂ ਉਹ ਵਾਪਸ ਗਈ ਅਤੇ ਆਪਣੀ ਭੈਣ ਮਰਿਯਮ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਗੁਰੂ ਜੀ ਇੱਥੇ ਹਨ, ਅਤੇ ਤੇਰੇ ਬਾਰੇ ਪੁੱਛ ਰਹੇ ਹਨ।”