ਯੋਹਨ 11

ਜਦੋਂ ਮਰਿਯਮ ਉੱਥੇ ਪਹੁੰਚੀ ਜਿੱਥੇ ਯਿਸ਼ੂ ਸੀ ਅਤੇ ਉਸ ਨੂੰ ਵੇਖਿਆ ਤਾਂ ਉਹ ਉਹਨਾਂ ਦੇ ਪੈਰੀਂ ਡਿੱਗ ਪਈ ਅਤੇ ਆਖਿਆ, “ਪ੍ਰਭੂ ਜੀ, ਜੇ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।”

John 11:32 (UKJV) Then when Mary was come where Jesus was, and saw him, she fell down at his feet, saying unto him, Lord, if you had been here, my brother had not died.

30ਅਜੇ ਯਿਸ਼ੂ ਪਿੰਡ ਵਿੱਚ ਵੜੇ ਨਹੀਂ ਸੀ, ਪਰ ਉਹ ਅਜੇ ਵੀ ਉਸ ਥਾਂ ਤੇ ਸੀ ਜਿੱਥੇ ਮਾਰਥਾ ਉਹਨਾਂ ਨੂੰ ਮਿਲੀ ਸੀ।

31ਕੁਝ ਯਹੂਦੀ ਮਰਿਯਮ ਦੇ ਘਰ ਉਸ ਨੂੰ ਦਿਲਾਸਾ ਦੇਣ ਆਏ ਸਨ, ਉਹਨਾਂ ਨੇ ਵੇਖਿਆ ਕਿ ਉਹ ਕਿੰਨੀ ਜਲਦੀ ਉੱਠ ਕੇ ਬਾਹਰ ਚੱਲੀ ਗਈ ਹੈ, ਉਹ ਸਾਰੇ ਉਸ ਦੇ ਪਿੱਛੇ ਗਏ। ਉਹਨਾਂ ਨੇ ਸੋਚਿਆ ਕਿ ਉਹ ਕਬਰ ਉੱਤੇ ਸੋਗ ਕਰਨ ਜਾ ਰਹੀ ਹੈ।

32ਜਦੋਂ ਮਰਿਯਮ ਉੱਥੇ ਪਹੁੰਚੀ ਜਿੱਥੇ ਯਿਸ਼ੂ ਸੀ ਅਤੇ ਉਸ ਨੂੰ ਵੇਖਿਆ ਤਾਂ ਉਹ ਉਹਨਾਂ ਦੇ ਪੈਰੀਂ ਡਿੱਗ ਪਈ ਅਤੇ ਆਖਿਆ, “ਪ੍ਰਭੂ ਜੀ, ਜੇ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।”

33ਜਦੋਂ ਯਿਸ਼ੂ ਨੇ ਉਸ ਔਰਤ ਨੂੰ ਰੋਂਦਿਆ ਵੇਖਿਆ, ਅਤੇ ਜੋ ਯਹੂਦੀ ਉਸ ਦੇ ਨਾਲ ਆਏ ਸਨ, ਉਹ ਵੀ ਰੋ ਰਹੇ ਸਨ ਉਹਨਾਂ ਨੂੰ ਦੇਖ ਕਿ ਯਿਸ਼ੂ ਦਾ ਦਿਲ ਭਰ ਗਿਆ ਅਤੇ ਉਹ ਵੀ ਬਹੁਤ ਦੁੱਖੀ ਹੋਏ।

34ਉਸ ਨੇ ਪੁੱਛਿਆ, “ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ?” ਉਹਨਾਂ ਨੇ ਉੱਤਰ ਦਿੱਤਾ, “ਪ੍ਰਭੂ ਜੀ, ਆਓ ਅਤੇ ਵੇਖੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.