31ਕੁਝ ਯਹੂਦੀ ਮਰਿਯਮ ਦੇ ਘਰ ਉਸ ਨੂੰ ਦਿਲਾਸਾ ਦੇਣ ਆਏ ਸਨ, ਉਹਨਾਂ ਨੇ ਵੇਖਿਆ ਕਿ ਉਹ ਕਿੰਨੀ ਜਲਦੀ ਉੱਠ ਕੇ ਬਾਹਰ ਚੱਲੀ ਗਈ ਹੈ, ਉਹ ਸਾਰੇ ਉਸ ਦੇ ਪਿੱਛੇ ਗਏ। ਉਹਨਾਂ ਨੇ ਸੋਚਿਆ ਕਿ ਉਹ ਕਬਰ ਉੱਤੇ ਸੋਗ ਕਰਨ ਜਾ ਰਹੀ ਹੈ।
32ਜਦੋਂ ਮਰਿਯਮ ਉੱਥੇ ਪਹੁੰਚੀ ਜਿੱਥੇ ਯਿਸ਼ੂ ਸੀ ਅਤੇ ਉਸ ਨੂੰ ਵੇਖਿਆ ਤਾਂ ਉਹ ਉਹਨਾਂ ਦੇ ਪੈਰੀਂ ਡਿੱਗ ਪਈ ਅਤੇ ਆਖਿਆ, “ਪ੍ਰਭੂ ਜੀ, ਜੇ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।”
33ਜਦੋਂ ਯਿਸ਼ੂ ਨੇ ਉਸ ਔਰਤ ਨੂੰ ਰੋਂਦਿਆ ਵੇਖਿਆ, ਅਤੇ ਜੋ ਯਹੂਦੀ ਉਸ ਦੇ ਨਾਲ ਆਏ ਸਨ, ਉਹ ਵੀ ਰੋ ਰਹੇ ਸਨ ਉਹਨਾਂ ਨੂੰ ਦੇਖ ਕਿ ਯਿਸ਼ੂ ਦਾ ਦਿਲ ਭਰ ਗਿਆ ਅਤੇ ਉਹ ਵੀ ਬਹੁਤ ਦੁੱਖੀ ਹੋਏ।
34ਉਸ ਨੇ ਪੁੱਛਿਆ, “ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ?” ਉਹਨਾਂ ਨੇ ਉੱਤਰ ਦਿੱਤਾ, “ਪ੍ਰਭੂ ਜੀ, ਆਓ ਅਤੇ ਵੇਖੋ।”
35ਯਿਸ਼ੂ ਰੋਏ।