ਯੋਹਨ 11

ਜਦੋਂ ਉਸ ਨੇ ਇਹ ਕਿਹਾ ਤਾਂ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਲਾਜ਼ਰਾਸ ਬਾਹਰ ਆ ਜਾ!”

John 11:43 (UKJV) And when he thus had spoken, he cried with a loud voice, Lazarus, come forth.

41ਇਸ ਲਈ ਉਹਨਾਂ ਨੇ ਪੱਥਰ ਨੂੰ ਹਟਾ ਦਿੱਤਾ। ਤਦ ਯਿਸ਼ੂ ਨੇ ਉੱਪਰ ਵੇਖਿਆ ਅਤੇ ਕਿਹਾ, “ਪਿਤਾ ਜੀ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਤੁਸੀਂ ਮੇਰੀ ਸੁਣ ਲਈ ਹੈ।

42ਮੈਂ ਜਾਣਦਾ ਹਾਂ ਕਿ ਤੁਸੀਂ ਹਮੇਸ਼ਾ ਮੇਰੀ ਸੁਣਦੇ ਹੋ, ਪਰ ਮੈਂ ਇਹ ਸਭ ਇੱਥੇ ਖੜ੍ਹੇ ਲੋਕਾਂ ਦੇ ਭਲੇ ਲਈ ਕਿਹਾ ਹੈ ਤਾਂ ਜੋ ਉਹ ਵਿਸ਼ਵਾਸ ਕਰ ਸਕਣ ਕਿ ਤੁਸੀਂ ਮੈਨੂੰ ਭੇਜਿਆ ਹੈ।”

43ਜਦੋਂ ਉਸ ਨੇ ਇਹ ਕਿਹਾ ਤਾਂ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਲਾਜ਼ਰਾਸ ਬਾਹਰ ਆ ਜਾ!”

44ਉਹ ਮੁਰਦਾ ਲਾਜ਼ਰਾਸ ਬਾਹਰ ਆਇਆ, ਉਸ ਦੇ ਹੱਥ ਅਤੇ ਪੈਰ ਲਿਨਨ ਦੇ ਕੱਪੜੇ ਨਾਲ ਲਪੇਟੇ ਹੋਏ ਸਨ ਅਤੇ ਉਸ ਦੇ ਚਿਹਰੇ ਤੇ ਇੱਕ ਕੱਪੜਾ ਸੀ। ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਸ ਨੂੰ ਖੋਲ੍ਹ ਦਿਓ ਅਤੇ ਜਾਣ ਦਿਓ।”

45ਇਸ ਲਈ, ਬਹੁਤ ਸਾਰੇ ਯਹੂਦੀ ਜੋ ਮਰਿਯਮ ਨੂੰ ਮਿਲਣ ਲਈ ਆਏ ਹੋਏ ਸਨ, ਅਤੇ ਉਹਨਾਂ ਨੇ ਉਹ ਸਭ ਵੇਖਿਆ ਜੋ ਯਿਸ਼ੂ ਨੇ ਕੀਤਾ ਸੀ, ਉਹਨਾਂ ਨੇ ਉਸ ਤੇ ਵਿਸ਼ਵਾਸ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.