49ਤਦ ਉਹਨਾਂ ਵਿੱਚੋਂ ਇੱਕ ਜਿਸ ਦਾ ਨਾਮ ਕਯਾਫ਼ਾਸ ਸੀ ਜੋ ਉਸ ਸਾਲ ਉਹਨਾਂ ਦਾ ਮਹਾਂ ਜਾਜਕ ਸੀ, ਬੋਲਿਆ, “ਤੁਹਾਨੂੰ ਕੁਝ ਵੀ ਨਹੀਂ ਪਤਾ!
50ਤੁਸੀਂ ਨਹੀਂ ਜਾਣਦੇ ਕਿ ਤੁਹਾਡੇ ਲਈ ਇਹ ਚੰਗਾ ਹੈ ਕਿ ਸਾਰੇ ਲੋਕਾਂ ਦੇ ਮਰਨ ਨਾਲੋਂ ਇੱਕ ਮਨੁੱਖ ਮਰ ਜਾਵੇ।”
51ਉਸ ਨੇ ਇਹ ਆਪਣੇ ਆਪ ਨਹੀਂ ਕਿਹਾ, ਪਰ ਉਸ ਸਾਲ ਮਹਾਂ ਜਾਜਕ ਹੋਣ ਦੇ ਨਾਤੇ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸ਼ੂ ਯਹੂਦੀ ਲੋਕਾਂ ਲਈ ਮਰੇਗਾ,
52ਅਤੇ ਨਾ ਸਿਰਫ ਯਹੂਦੀ ਲੋਕਾਂ ਲਈ, ਬਲਕਿ ਪਰਮੇਸ਼ਵਰ ਦੇ ਖਿੱਲਰੇ ਹੋਏ ਬੱਚਿਆਂ ਲਈ ਵੀ, ਉਹ ਉਹਨਾਂ ਨੂੰ ਇਕੱਠੇ ਕਰੇਂਗਾ ਅਤੇ ਉਹਨਾਂ ਨੂੰ ਇੱਕ ਕਰੇਂਗਾ।
53ਉਸ ਦਿਨ ਤੋਂ ਯਹੂਦੀ ਅਧਿਕਾਰੀਆਂ ਨੇ ਯਿਸ਼ੂ ਨੂੰ ਜਾਨੋਂ ਮਾਰਨ ਦੀ ਯੋਜਨਾ ਬਣਾਈ।