55ਜਦੋਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸਮਾਂ ਆ ਰਿਹਾ ਸੀ, ਬਹੁਤ ਸਾਰੇ ਲੋਕ ਆਪਣੇ ਆਪ ਨੂੰ ਸ਼ੁੱਧ ਕਰਨ ਦੀ ਰਸਮ ਲਈ ਪਿੰਡਾਂ ਤੋਂ ਯੇਰੂਸ਼ਲੇਮ ਗਏ।
56ਉਹ ਯਿਸ਼ੂ ਨੂੰ ਲੱਭ ਰਹੇ ਸਨ ਅਤੇ ਉਹ ਹੈਕਲ ਦੇ ਵਿਹੜੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ-ਦੂਜੇ ਨੂੰ ਪੁੱਛਿਆ, “ਤੁਸੀਂ ਕੀ ਸੋਚਦੇ ਹੋ? ਕੀ ਉਹ ਤਿਉਹਾਰ ਤੇ ਨਹੀਂ ਆਵੇਗਾ?”
57ਪਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਆਦੇਸ਼ ਦਿੱਤਾ ਸੀ ਕਿ ਜੇ ਕਿਸੇ ਨੂੰ ਵੀ ਪਤਾ ਲੱਗੇ ਕਿ ਯਿਸ਼ੂ ਕਿੱਥੇ ਹੈ, ਉਸ ਵਿਅਕਤੀ ਨੂੰ ਇਸ ਬਾਰੇ ਦੱਸਣਾ ਚਾਹੀਦਾ ਹੈ ਤਾਂ ਜੋ ਉਹ ਉਸ ਨੂੰ ਫੜ ਸਕਣ।