29ਜਿਹੜੀ ਭੀੜ ਉੱਥੇ ਸੀ ਉਹਨਾਂ ਨੇ ਸੁਣਿਆ ਅਤੇ ਉਹਨਾਂ ਵਿੱਚੋਂ ਕਈਆਂ ਨੇ ਕਿਹਾ ਕਿ, “ਬੱਦਲ ਗਰਜਿਆ ਹੈ,” ਅਤੇ ਕਈਆਂ ਨੇ ਕਿਹਾ, “ਇੱਕ ਸਵਰਗਦੂਤ ਉਸ ਨਾਲ ਗੱਲ ਕਰ ਰਿਹਾ ਸੀ।”
30ਯਿਸ਼ੂ ਨੇ ਕਿਹਾ, “ਇਹ ਆਵਾਜ਼ ਮੇਰੇ ਲਈ ਨਹੀਂ ਸਗੋਂ ਤੁਹਾਡੇ ਭਲੇ ਲਈ ਹੈ।
31ਹੁਣ ਇਸ ਦੁਨੀਆਂ ਉੱਤੇ ਨਿਆਂ ਦਾ ਸਮਾਂ ਆ ਗਿਆ ਹੈ; ਹੁਣ ਇਸ ਦੁਨੀਆਂ ਦੇ ਸਰਦਾਰ ਨੂੰ ਬਾਹਰ ਕੱਢ ਦਿੱਤਾ ਜਾਵੇਗਾ।
32ਅਤੇ ਜਦੋਂ ਮੈਂ ਧਰਤੀ ਤੋਂ ਉੱਪਰ ਚੁੱਕਿਆ ਜਾਵਾਂਗਾ, ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”
33ਇਹ ਕਹਿੰਦਿਆਂ ਯਿਸ਼ੂ ਨੇ ਇਹ ਦੱਸਿਆ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰਨ ਵਾਲਾ ਹੈ।